ਮੋਹਾਲੀ(ਨਿਆਮੀਆਂ)-ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜਥੇਬੰਦਕ ਸਕੱਤਰ ਸਰਬਜੀਤ ਸਿੰਘ ਸੋਹਲ, ਫੈੱਡਰੇਸ਼ਨ ਦੇ ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ, ਐਡਵੋਕੇਟ ਰਾਜਬੀਰ ਸਿੰਘ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਵੰਬਰ 1984 ਵਿਚ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਦਿੱਲੀ ਅਤੇ ਹੋਰ ਸ਼ਹਿਰਾਂ ਵਿਚ ਸਿੱਖਾਂ ਦੇ ਹੋਏ ਸਮੂਹਿਕ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਂਗਰਸ ਵਾਂਗ ਹੀ ਸਿਰਫ ਮਗਰਮੱਛ ਦੇ ਹੰਝੂ ਵਹਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਸਿੱਖਾਂ ਦੀਆਂ ਵੋਟਾਂ ਲੈਣ ਲਈ ਮੋਮੋਠੱਗਣੀਆਂ ਗੱਲਾਂ ਕਰਦੀਆਂ ਹਨ ਪਰ ਸਿੱਖਾਂ ਨੂੰ ਇਨਸਾਫ਼ ਦੇਣ ਲਈ ਦੋਵੇਂ ਧਿਰਾਂ ਸੰਜੀਦਾ ਨਹੀਂ ਹਨ। ਇਸ ਲਈ ਸਿੱਖ ਕੌਮ ਲਈ ਇਨਸਾਫ਼ ਦੀ ਟੇਕ ਹੁਣ ਸਿਰਫ਼ ਅਕਾਲ ਪੁਰਖ ਉਪਰ ਹੀ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਪ੍ਰਧਾਨ ਮੰਤਰੀ ਵਾਕਿਆ ਹੀ ਸਿੱਖਾਂ ਲਈ ਸੰਜੀਦਾ ਹੈ ਤਾਂ ਉਹ ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਫਾਂਸੀ 'ਤੇ ਲਟਕਾਵੇ। ਉਨ੍ਹਾਂ ਕਿਹਾ ਕਾਂਗਰਸ ਤੇ ਭਾਜਪਾ ਘੱਟ ਗਿਣਤੀਆਂ ਪ੍ਰਤੀ ਇਕੋ ਸੋਚ ਰੱਖਦੀਆਂ ਹਨ। ਭਾਜਪਾ ਸਿੱਖਾਂ ਦੀਆਂ ਵੋਟਾਂ ਲੈਣ ਲਈ ਦਿੱਲੀ ਕਤਲੇਆਮ ਲਈ ਕਾਂਗਰਸ ਨੂੰ ਤਾਂ ਭੰਡਦੀਆਂ ਹਨ ਪਰ ਗੋਧਰਾ ਕਾਂਡ 'ਤੇ ਭਾਜਪਾ ਚੁੱਪ ਹੈ। ਬਿਆਨ ਦੇ ਅਖੀਰ ਵਿਚ ਫੈੱਡਰੇਸ਼ਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਹਾਕਮ ਨਰਿੰਦਰ ਮੋਦੀ ਅਤੇ ਅਰੁਣ ਜੇਤਲੀ ਨੇ ਤਾਂ ਸਿੱਖਾਂ ਨਾਲ ਦੁਸ਼ਮਣੀ ਕਮਾਉਣ ਲਈ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਉਪਰ ਵੀ ਜਜੀਆ ਟੈਕਸ (ਜੀ. ਐੱਸ. ਟੀ.) ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਆਉਣ ਵਾਲੇ ਸਮੇਂ ਵਿਚ ਮੋਦੀ ਤੇ ਜੇਤਲੀ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਚ ਲੰਗਰ ਛਕਣ ਵਾਲੇ ਸ਼ਰਧਾਲੂਆਂ ਉਪਰ ਥਾਲੀ ਟੈਕਸ ਵੀ ਲਗਾ ਸਕਦੇ ਹਨ ਤਾਂ ਕਿਸੇ ਨੂੰ ਹੈਰਾਨੀ ਨਹੀਂ ਹੋਵੇਗੀ।
ਪੁਲਸ ਚੌਕੀਆਂ ਨੇੜੇ ਹੱਤਿਆਵਾਂ ਕਰ ਕੇ ਲਾਅ ਐਂਡ ਆਰਡਰ ਨੂੰ ਖੁੱਲ੍ਹੀ ਚੁਣੌਤੀ ਦੇ ਰਹੇ ਅੱਤਵਾਦੀ
NEXT STORY