ਮੱਖੂ(ਵਾਹੀ, ਧੰਜੂ)—ਕਸਬੇ ਦੇ ਇਕ ਕਾਂਗਰਸੀ ਆਗੂ ਗੁਰਮੇਜ ਬਾਹਰਵਾਲੀ ਵੱਲੋਂ ਪਹਿਰੇਦਾਰ ਅਖਬਾਰ ਦੇ ਪੱਤਰਕਾਰ ਕੁਲਵਿੰਦਰ ਸਿੰਘ ਨਾਲ ਗਾਲ੍ਹੀ-ਗਲੋਚ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੱਤਰਕਾਰ ਭਾਈਚਾਰੇ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਉਪਰੋਕਤ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਪੱਤਰਕਾਰਾਂ ਨੇ ਇਸ ਸਬੰਧ ਵਿਚ ਥਾਣਾ ਮੱਖੂ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਂਗਰਸੀ ਵਰਕਰ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ। ਪੱਤਰਕਾਰਾਂ ਨੇ ਕਿਹਾ ਕਿ ਜੇ ਪੁਲਸ ਨੇ ਲੋੜੀਂਦੀ ਕਾਰਵਾਈ ਨਾ ਕੀਤੀ ਤਾਂ ਇਸ ਸਬੰਧ ਵਿਚ ਜ਼ੋਰਦਾਰ ਸੰਘਰਸ਼ ਛੇੜਿਆ ਜਾਵੇਗਾ। ਮੀਟਿੰਗ ਵਿਚ ਜੋਗਿੰਦਰ ਸਿੰਘ ਖਹਿਰਾ, ਮੁਖਤਿਆਰ ਸਿੰਘ ਧੰਜੂ, ਲਖਵਿੰਦਰ ਸਿੰਘ ਵਾਹੀ, ਮੇਜਰ ਸਿੰਘ ਥਿੰਦ, ਜਗਵੰਤ ਸਿੰਘ ਮੱਲ੍ਹੀ, ਰਾਜੀਵ ਆਹੂਜਾ, ਕੇਵਲ ਆਹੂਜਾ, ਵਰਿੰਦਰ ਮਨਚੰਦਾ, ਪਰਮਜੀਤ ਸਿੰਘ ਧੰਜੂ, ਬਲਵੀਰ ਲਹਿਰਾ, ਸ਼ਬੇਗ ਸਿੰਘ ਫੌਜੀ, ਲਖਵਿੰਦਰ ਸਿੰਘ ਸੂਬੇਦਾਰ ਅਤੇ ਕੁਲਵਿੰਦਰ ਸਿੰਘ ਸ਼ਾਮਿਲ ਸਨ। ਇਸੇ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ, ਰਾਜਸੀ ਤੇ ਧਾਰਮਕ ਆਗੂਆਂ ਨੇ ਪੱਤਰਕਾਰ ਨਾਲ ਹੋਈ ਬਦਸਲੂਕੀ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਹੋ ਜਿਹੇ ਵਿਅਕਤੀ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ।
ਰੋਡਵੇਜ਼ ਕਰਮਚਾਰੀਆਂ ਨੇ ਗੇਟ ਰੈਲੀ ਕਰ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
NEXT STORY