ਬੁਢਲਾਡਾ (ਬਾਂਸਲ/ਮਨਚੰਦਾ) : ਕਰਜ਼ਾ ਕੁਰਕੀ ਖਤਮ ਦੇ ਐਲਾਨ ਨੂੰ ਅਮਲੀ ਜਾਮਾ ਪਹਿਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 7 ਜਨਵਰੀ ਦੀ ਮਾਨਸਾ ਫੇਰੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਮੁੱਖ ਮੰਤਰੀ ਦੇ ਸਵਾਗਤ ਲਈ ਬਲਾਕ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਵਰਕਰ ਮਾਨਸਾ ਸਮਾਗਮ ਵਿੱਚ ਸ਼ਾਮਲ ਹੋਣਗੇ। ਇਹ ਸ਼ਬਦ ਅੱਜ ਇੱਥੇ ਇੰਦਰਾ ਕਾਂਗਰਸ ਭਵਨ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੀਰਥ ਸਿੰਘ ਸਵੀਟੀ ਨੇ ਕਹੇ। ਉਨ੍ਹਾਂ ਕਾਂਗਰਸ ਦੇ ਸਮੂਹ ਵਰਕਰਾਂ ਅਤੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਭਵਨ ਤੋਂ ਚੱਲਣ ਵਾਲੇ ਜੱਥੇ 'ਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਬਿਨ੍ਹਾਂ ਕਿਸੇ ਭੇਦਭਾਵ ਦੇ ਪੰਜਾਬ ਦੇ ਹਰ ਕਿਸਾਨ ਦਾ ਕਰਜ਼ਾ ਮੁਆਫ ਕਰੇਗੀ|। ਉਨ੍ਹਾ ਦੱਸਿਆ ਕਿ ਬੁਢਲਾਡਾ ਹਲਕੇ ਦੀਆਂ ਮੁੱਖ ਸਮੱਸਿਆਵਾਂ ਸੰਬੰਧੀ ਬਲਾਕ ਕਾਂਗਰਸ ਕਮੇਟੀ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ।|
ਦੁਬਈ 'ਚ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪਹੁੰਚੀ
NEXT STORY