ਚੰਡੀਗੜ੍ਹ : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਕਾਂਗਰਸ ਪੂਰੀ ਤਰ੍ਹਾਂ ਡਟੀ ਹੋਈ ਹੈ। ਬੀਤੇ ਦਿਨ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਕਿਸਾਨਾਂ ਦੀ ਬੈਠਕ ਬੇਸਿੱਟਾ ਰਹਿਣ ਤੋਂ ਬਾਅਦ ਪਾਰਟੀ ਸਰਗਰਮ ਹੋ ਗਈ ਹੈ ਅਤੇ ਪਾਰਟੀ ਨੇ ਵੱਡਾ ਦਾਅ ਖੇਡਿਆ ਹੈ, ਜਿਸ ਦੇ ਤਹਿਤ ਪਾਰਟੀ ਦੇ ਕਈ ਵੱਡੇ ਨੇਤਾ ਪੰਜਾਬ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਟਾਂਡਾ 'ਚ ਦਿਨ ਚੜ੍ਹਦਿਆਂ ਹੀ ਵਾਪਰਿਆ ਦਰਦਨਾਕ ਹਾਦਸਾ, 2 ਲੋਕਾਂ ਦੀ ਮੌਤ (ਤਸਵੀਰਾਂ)
ਕਾਂਗਰਸ ਹਾਈਕਮਾਨ ਦੇ ਹੁਕਮਾਂ ਮੁਤਾਬਕ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਬੁੱਧਵਾਰ ਨੂੰ ਚੰਡੀਗੜ੍ਹ ਆ ਰਹੇ ਹਨ। ਸੂਤਰਾਂ ਮੁਤਾਬਕ ਪਾਰਟੀ ਦੇ ਮਾਮਲਿਆਂ ਤੋਂ ਇਲਾਵਾ ਹਰੀਸ਼ ਰਾਵਤ ਇਸ ਦੌਰਾਨ ਕਿਸਾਨ ਅੰਦੋਲਨ ਦੀ ਰੂਪ-ਰੇਖਾ ਨੂੰ ਲੈ ਕੇ ਪਾਰਟੀ ਦੇ ਅਹੁਦੇਦਾਰਾਂ ਨਾਲ ਚਰਚਾ ਕਰਨਗੇ। ਹਰੀਸ਼ ਰਾਵਤ ਦੇ ਅੱਜ ਦੁਪਹਿਰ ਢਾਈ ਵਜੇ ਤੱਕ ਚੰਡੀਗੜ੍ਹ ਪੁੱਜਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਦਿੱਲੀ 'ਚ ਫੜ੍ਹੇ ਗਏ ਗਰਮ ਖਿਆਲੀਆਂ ਦਾ ਅਹਿਮ ਖ਼ੁਲਾਸਾ, ਨਿਸ਼ਾਨੇ 'ਤੇ ਸੀ ਇਹ ਹਿੰਦੂ ਆਗੂ
ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਤੋਂ ਬਾਅਦ ਵੀ ਕਿਸਾਨਾਂ ਦੀ ਨਾਰਾਜ਼ਗੀ ਦੂਰ ਨਹੀਂ ਹੋਈ। ਮੰਗਲਵਾਰ ਦੇਰ ਰਾਤ ਤੱਕ ਹੋਈ ਇਸ ਬੈਠਕ ਤੋਂ ਬਾਅਦ ਕਿਸਾਨ ਆਗੂ ਅਸੰਤੁਸ਼ਟ ਵਿਖੇ। ਕਿਸਾਨਾਂ ਨੂੰ ਹੁਣ ਸਰਕਾਰ ਵੱਲੋਂ ਲਿਖਤੀ ਪ੍ਰਸਤਾਵ ਦਾ ਇੰਤਜ਼ਾਰ ਹੈ। ਪ੍ਰਸਤਾਵ ਮਿਲਣ ਤੋਂ ਬਾਅਦ ਕਿਸਾਨ ਉਸ 'ਤੇ ਵਿਚਾਰ ਕਰਨਗੇ। ਅਮਿਤ ਸ਼ਾਹ ਅਤੇ ਕਿਸਾਨ ਆਗੂਆਂ ਵਿਚਾਲੇ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਸੀ।
ਇਹ ਵੀ ਪੜ੍ਹੋ : ਰਾਜਾ ਵੜਿੰਗ ਦਾ ਸਾਬਕਾ ਮੰਤਰੀ ਦੇ ਘਰ ਬਾਹਰ ਧਰਨਾ, ਭਾਜਪਾ ਆਗੂਆਂ ਨੂੰ ਦਿੱਤੀ ਸਲਾਹ
ਇਸ ਬੈਠਕ ਨਾਲ ਕੁੱਝ ਹੱਦ ਤੱਕ ਹੱਲ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਸੀ ਪਰ ਇਹ ਗੱਲਬਾਤ ਵੀ ਬੇਨਤੀਜਾ ਰਹੀ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਦੀਆਂ ਸਰਕਾਰ ਨਾਲ ਹੁਣ ਤੱਕ ਪੰਜ ਰਾਊਂਡ ਦੀਆਂ ਬੈਠਕਾਂ ਹੋ ਚੁੱਕੀਆਂ ਹਨ। ਪੰਜਾਂ ਹੀ ਗੱਲਬਾਤ ਬੇਨਤੀਜਾ ਰਹੀ। ਗੱਲਬਾਤ 'ਚ ਸਰਕਾਰ ਅਤੇ ਕਿਸਾਨ ਆਪਣੇ-ਆਪਣੇ ਰੁਖ਼ 'ਤੇ ਫਸੇ ਰਹੇ। ਸਰਕਾਰ ਜਿੱਥੇ ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਰਹੀ ਹੈ ਤਾਂ ਉਥੇ ਹੀ ਕਿਸਾਨ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਫਸੇ ਹੋਏ ਹਨ।
ਨੋਟ : ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਨਾਂਹ ਤੋਂ ਬਾਅਦ ਕਾਂਗਰਸ ਦੀ ਕਿਸਾਨ ਅੰਦੋਲਨ ਸਬੰਧੀ ਸਰਗਰਮੀ ਬਾਰੇ ਕੁਮੈਂਟ ਬਾਕਸ 'ਚ ਦਿਓ ਰਾਏ
ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦਾ ਮੁੱਖ ਦੋਸ਼ੀ ਗੈਂਗਸਟਰ ਸੁੱਖ ਭਿਖਾਰੀਵਾਲ ਦੁਬਈ ਤੋਂ ਗ੍ਰਿਫ਼ਤਾਰ!
NEXT STORY