ਬਠਿੰਡਾ (ਅਮਿਤ ਸ਼ਰਮਾ) — ਬਠਿੰਡਾ ਦੇ ਪਰਸ਼ੂ ਰਾਮ ਨਗਰ 'ਚ ਕਾਂਗਰਸ ਵਲੋਂ ਅਕਾਲੀ ਦਲ ਦੇ ਖਿਲਾਫ ਧਰਨਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਅਕਾਲੀ ਦਲ ਦੇ ਆਗੂਆਂ ਨੇ ਲੋਕਾਂ ਨਾਲ ਮਿਲ ਕੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਨਾ ਮਿਲਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ, ਕਾਂਗਰਸ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਸੀ।
ਜਿਸ ਤੋਂ ਬਾਅਦ ਅੱਜ ਸਵੇਰੇ ਕਾਂਗਰਸ ਵਰਕਰਾਂ ਨੇ ਅਕਾਲੀ ਦਲ ਦੇ ਖਿਲਾਫ ਧਰਨਾ ਲਗਾ ਕੇ ਲੋਕਾਂ ਨੂੰ ਇਹ ਦੱਸਿਆ ਕਿ ਸਾਰੇ ਕਾਰਡ ਧਾਰਕਾਂ ਨੂੰ ਕਣਕ ਮਿਲੇਗੀ। ਅਕਾਲੀ ਦਲ ਦੇ ਆਗੂਆਂ ਨੇ ਬਿਨ੍ਹਾਂ ਵਜ੍ਹਾ ਇਸ ਦਾ ਮੁੱਦਾ ਬਣਾਇਆ ਹੋਇਆ ਹੈ, ਸਿਰਫ ਉਨ੍ਹਾਂ ਲੋਕਾਂ ਦੇ ਕਾਰਡ ਬੰਦ ਕੀਤੇ ਗਏ ਹਨ, ਜਿਨ੍ਹਾਂ ਨੂੰ ਇਸ ਕਾਰਡ ਦੀ ਕੋਈ ਜ਼ਰੂਰਤ ਨਹੀਂ ਸੀ, ਜਿਸ ਦੇ ਡੀ. ਸੀ. ਵਲੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਕਰਨ ਤੋਂ ਬਾਅਦ ਹੀ ਸਮਾਰਟ ਕਾਰਡ ਵੀ ਬਣਾਏ ਜਾਣਗੇ ਪਰ ਅਕਾਲੀ ਦਲ ਵਲੋਂ ਬਿਨ੍ਹਾਂ ਵਜ੍ਹਾ ਕਾਂਗਰਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ 'ਤੇ ਕਾਂਗਰਸ ਆਗੂ ਨੇ ਕਿਹਾ ਕਿ ਬੀਤੇ ਦਿਨ ਜੋ ਅਕਾਲੀ ਦਲ ਨੇ ਕਣਕ ਨਾ ਮਿਲਣ ਦਾ ਧਰਨਾ ਦਿੱਤਾ, ਉਹ ਬੇਬੁਨਿਆਦ ਹੈ ਸਾਰੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡੀ ਜਾ ਰਹੀ ਹੈ ਤੇ ਜੋ ਰਹਿ ਗਏ ਹਨ ਉਨ੍ਹਾਂ ਨੂੰ ਵੀ ਕਣਕ ਦਿੱਤੀ ਜਾਵੇਗੀ, ਅਕਾਲੀ ਸਰਕਾਰ ਦੇ ਸਮੇਂ ਜੋ ਜਾਅਲੀ ਕਾਗਜ਼ਾਤ 'ਤੇ ਕਣਕ ਵੰਡੀ ਗਈ, ਉਸ ਸਭ ਦਾ ਉਹ ਰਿਕਾਰਡ ਨਿਕਲਵਾ ਰਹੇ ਹਨ ਤੇ ਲੋਕਾਂ ਨੂੰ ਇਹ ਸੱਚ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਲਾਭਪਾਤਰੀਆਂ ਦੇ ਕਾਰਡ ਬਣਾਏਗੀ ਤੇ ਸਾਰਿਆਂ ਨੂੰ ਕਣਕ ਵੀ ਮਿਲੇਗੀ, ਉਹ ਕਿਸੇ ਦੀ ਸਿਆਸਤ ਦਾ ਸ਼ਿਕਾਰ ਨਹੀਂ ਹੋਣਗੇ।
ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਅਕਾਲੀ ਦਲ ਦੇ ਆਗੂਆਂ ਨੇ ਨੀਲੇ ਕਾਰਡ ਧਾਰਕ ਔਰਤਾਂ ਨੂੰ ਨਾਲ ਲੈ ਕੇ ਕਣਕ ਨਾ ਮਿਲਣ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ, ਜਿਸ ਤੋਂ ਬਾਅਦ ਅੱਜ ਕਾਂਗਰਸ ਨੇ ਅਕਾਲੀ ਦਲ ਨੂੰ ਜਵਾਬ ਦਿੱਤਾ ਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕੀ ਕਾਂਗਰਸ ਸਾਰੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਮੁਹੱਈਆ ਕਰਵਾਏਗੀ।
ਘਰ 'ਚ ਖੇਡ ਰਹੀ ਬੱਚੀ ਨੂੰ ਸੱਪ ਨੇ ਡੰਗਿਆ
NEXT STORY