ਤਰਨਤਾਰਨ- ਪੰਜਾਬ 'ਚ ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਇਥੋਂ ਕਰਨਬੀਰ ਸਿੰਘ ਬੁਰਜ ਨੂੰ ਸੀਟ ਲਈ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧ ਵਿੱਚ ਇੱਕ ਰਸਮੀ ਪੱਤਰ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦੁਆਰਾ ਜਾਰੀ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਚਰਚਾ ਸੀ ਕਿ ਕਾਂਗਰਸ ਕਾਰੋਬਾਰੀ ਅਤੇ ਸਮਾਜ ਸੇਵੀ ਦਵਿੰਦਰ ਸਿੰਘ ਸੰਧੂ (ਲਾਲੀ ਢਾਲਾ) ਨੂੰ ਉਮੀਦਵਾਰ ਐਲਾਨ ਸਕਦੀ ਹੈ। ਇਸ ਤੋਂ ਇਲਾਵਾ ਹਾਲ ਹੀ 'ਚ ਅਕਾਲੀ ਦਲ ਛੱਡ ਕੇ ਆਏ ਅਨਿਲ ਜੋਸ਼ੀ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸਨੂੰ ਦੋਵਾਂ ਨੇਤਾਵਾਂ ਲਈ ਝਟਕਾ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਅਨਿਲ ਜੋਸ਼ੀ ਦੇ ਕਰੀਬੀਆਂ ਮੁਤਾਬਕ, ਉਨ੍ਹਾਂ ਨੇ ਕਾਂਗਰਸ ਨੂੰ ਕਿਹਾ ਸੀ ਕਿ ਉਹ ਅੰਮ੍ਰਿਤਸਰ ਨੋਰਥ ਦੀ ਰਾਜਨੀਤੀ ਕਰਨਗੇ, ਉਹ ਕਿਸੇ ਦੂਜੇ ਵਿਧਾਨ ਸਭਾ ਹਲਕੇ 'ਚ ਨਹੀਂ ਜਾਣਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਭਾਜਪਾ ਇਥੋਂ ਆਪਣੇ ਉਮੀਦਵਾਰ ਪਹਿਲਾਂ ਹੀ ਐਲਾਨ ਚੁੱਕੀ ਹੈ।
'ਗੁਰੂ ਘਰਾਂ 'ਚ ਕਰ ਦਿਓ ਅਨਾਊਂਸਮੈਂਟ'! ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੋ ਜਾਓ Alert
NEXT STORY