ਨਵੀਂ ਦਿੱਲੀ/ਲੁਧਿਆਣਾ (ਹਿਤੇਸ਼)- ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 4 ਸੂਬਿਆਂ ਦੇ ਨੇਤਾਵਾਂ ਨੂੰ ਕੋ-ਆਰਡੀਨੇਟਰ ਨਿਯੁਕਤ ਕੀਤਾ ਹੈ। ਇਨ੍ਹਾਂ ਨੇਤਾਵਾਂ ਵਿਚ ਪੰਜਾਬ ਤੋਂ ਸਾਬਕਾ ਸੰਸਦ ਮੈਂਬਰ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਉਨ੍ਹਾਂ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਜ਼ਿੰਮੇਵਾਰੀ ਦਿੱਤੀ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਕੰਮ ਤੋਂ ਘਰ ਜਾ ਰਹੀ ਔਰਤ ਨਾਲ ਦੇਰ ਰਾਤ ਵਾਪਰਿਆ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਵੀ ਨਹੀਂ ਸੀ
ਜਾਰੀ ਕੀਤੀ ਗਈ ਸੂਚੀ ਮੁਤਾਬਕ ਬਿਹਾਰ ਦੀ ਰੰਜੀਤਾ ਰੰਜਨ (ਐੱਮ. ਪੀ.), ਉੱਤਰਾਖੰਡ ਤੋਂ ਡਾ. ਹਰਕ ਸਿੰਘ ਰਾਵਤ (ਸਾਬਕਾ ਮੰਤਰੀ), ਹਰਿਆਣਾ ਤੋਂ ਕਿਰਨ ਚੌਧਰੀ (ਐੱਮ. ਐੱਲ. ਏ) ਅਤੇ ਪੰਜਾਬ ਤੋਂ ਸ਼ਮਸ਼ੇਰ ਸਿੰਘ ਦੂਲੋ (ਸਾਬਕਾ ਐੱਮ.ਪੀ) ਨੂੰ ਕੋ-ਆਰਡੀਨੇਟਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਏ. ਆਈ. ਸੀ. ਸੀ. ਦੇ ਸਕੱਤਰ ਬੀ. ਪੀ. ਸਿੰਘ ਅਤੇ ਰਾਜਸਥਾਨ ਪ੍ਰਦੇਸ਼ ਕਾਂਗਰਸ ਦੇ ਸਾਬਕਾ ਰਿਟਰਨਿੰਗ ਅਫ਼ਸਰ ਰਾਜਿੰਦਰ ਸਿੰਘ ਕੁੰਪਾਵਤ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਮੁਕੰਮਲ ਹੋਣ ਤੱਕ ਸੀਨੀਅਰ ਚੋਣ ਅਬਜ਼ਰਵਰ ਮਧੁਸੂਦਨ ਮਿਸਤਰੀ ਨਾਲ ਜੋੜਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਲੁਧਿਆਣਾ ਸਕੂਲ ਹਾਦਸੇ ਤੋਂ ਬਾਅਦ ਨਿਰਮਾਣ ਕਾਰਜਾਂ ਨੂੰ ਲੈ ਕੇ ਸਖ਼ਤੀ ਵਰਤਣ ਦੇ ਨਿਰਦੇਸ਼
NEXT STORY