ਸੰਗਰੂਰ (ਦਲਜੀਤ ਸਿੰਘ ਬੇਦੀ, ਵਿਜੇ ਸਿੰਗਲਾ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਦੇ ਚੋਣ ਪ੍ਰਚਾਰ ਨੂੰ ਉਸ ਸਮੇਂ ਭਾਰੀ ਹੁੰਗਾਰਾ ਮਿਲਿਆ, ਜਦੋਂ ਜ਼ਿਲ੍ਹਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦਰ ਸਿੰਘ ਖੰਗੂੜਾ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਖੰਨਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਖੰਨਾ ਨੇ ਅਰਵਿੰਦ ਖੰਨਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਤੇਜ਼ੀ ਨਾਲ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਜਿਸ ਨਾਲ ਪੰਜਾਬ ਦੇ ਸ਼ਹਿਰਾਂ ਵਿਚ ਹੀ ਨਹੀਂ, ਬਲਕਿ ਪਿੰਡਾਂ ਵਿਚ ਵੀ ਭਾਜਪਾ ਮਜ਼ਬੂਤ ਹੋ ਕੇ ਉਭਰ ਰਹੀ ਹੈ। ਪਾਰਟੀ ਵਿਚ ਸ਼ਾਮਿਲ ਹੋਣ ਦਾ ਮੁੱਖ ਕਾਰਨ ਇਹ ਵੀ ਹੈ ਕਿ ਲੋਕਾਂ ਨੂੰ ਇਸ ਗੱਲ ਦਾ ਪਤਾ ਹੈ ਕਿ ਭਾਜਪਾ ਤੋਂ ਚੰਗੀ ਬਿਹਤਰ ਹੋਰ ਕੋਈ ਪਾਰਟੀ ਨਹੀਂ ਹੈ, ਜਿਸ ਵਿਚ ਆਪਣੇ ਵਰਕਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਵਿਚ ਉਨ੍ਹਾਂ ਦੇ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਹਲਕਾ ਨਿਵਾਸੀਆਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਉਹ ਹਲਕੇ ਦਾ ਪੂਰਨ ਵਿਕਾਸ ਕਰਨਗੇ ਅਤੇ ਉਹ ਬਿਨਾਂ ਕਿਸੇ ਪੱਖਪਾਤ ਦੇ। ਉਨ੍ਹਾਂ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਉਪਰ ਤੰਜ ਕੱਸਦਿਆਂ ਕਿਹਾ ਕਿ ਉਹ ਵਿਕਾਸ ਦਾ ਦਾਅਵਾ ਕਰਕੇ ਲੋਕਾਂ ਤੋਂ ਵੋਟ ਮੰਗ ਰਹੇ ਹਨ, ਪ੍ਰੰਤੂ ਇਨ੍ਹਾਂ ਵਿਕਾਸ ਕੰਮਾਂ ਵਿਚ ਹੋਈ ਭ੍ਰਿਸ਼ਟਾਚਾਰ ਦਾ ਪੂਰਾ ਚਿੱਠਾ ਉਨ੍ਹਾਂ ਕੋਲ ਹੈ ਜਿਸਨੂੰ ਸਮਾਂ ਆਉਣ ਤੇ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਇਸਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਗੋਬਿੰਦਰ ਸਿੰਘ ਖੰਗੂੜਾ ਨੂੰ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕਰਦਿਆਂ ਕਿਹਾ ਕਿ ਗੋਬਿੰਦਰ ਖੰਗੂੜਾ ਬਹੁਤ ਹੀ ਮਿਹਨਤੀ ਅਤੇ ਕਾਬਿਲ ਆਗੂ ਹਨ। ਇਨ੍ਹਾਂ ਦੇ ਪਾਰਟੀ ਵਿਚ ਆਉਣ ਨਾਲ ਨਾ ਕੇਵਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ, ਬਲਕਿ ਉਨ੍ਹਾਂ ਦੇ ਚੋਣ ਪ੍ਰਚਾਰ ਨੂੰ ਵੀ ਗਤੀ ਮਿਲੇਗੀ।
ਮੁੱਖ ਚੋਣ ਅਧਿਕਾਰੀ ਨੇ ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਐੱਸ. ਓ. ਪੀ. ਜਾਰੀ ਕੀਤੇ
NEXT STORY