ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਫਿਰੋਜ਼ਪੁਰ ਹਲਕੇ ਤੋਂ ਐਲਾਨੇ ਗਏ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਕਾਂਗਰਸੀ ਲੀਡਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਵਰਕਰਾਂ ਦੀ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੇਰ ਸਿੰਘ ਘੁਬਾਇਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੰਕਾਰੀ ਦੱਸਦਿਆ ਕਿਹਾ ਕਿ ਉਹ ਇਨ੍ਹਾਂ ਚੋਣਾਂ 'ਚ ਉਸ ਨੂੰ ਹਰਾ ਕੇ ਉਸ ਦਾ ਹੰਕਾਰ ਤੋੜ ਦੇਣਗੇ। ਇਸ ਮੀਟਿੰਗ 'ਚ ਕਾਂਗਰਸ ਦੇ ਵੱਖ-ਵੱਖ ਆਗੂ, ਜ਼ਿਲੇ ਦੇ ਕਾਂਗਰਸੀ ਪੰਚ ਅਤੇ ਸਰਪੰਚ, ਜ਼ਿਲਾ ਪਰਿਸ਼ਦ ਮੈਂਬਰ ਅਤੇ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ। ਉਕਤ ਆਗੂਆਂ ਨੇ ਵਰਕਰਾਂ ਨੂੰ ਸ਼ੇਰ ਸਿੰਘ ਘੁਬਾਇਆ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਦਿਆਂ ਦੇਸ਼ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਸਰਕਾਰ ਲਿਆਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਪੈਸੇ ਲਈ ਰਾਜਨੀਤੀ ਕਰਦਾ ਹੈ ਅਤੇ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦਾ ਹੈ ਕਿ ਉਹ ਸਿਆਸਤ ਸੇਵਾ ਲਈ ਕਰਦੇ ਹਨ।
ਕੈਪਟਨ ਆਪਣੇ ਫਰਮਾਨ ਨੂੰ ਸਖਤੀ ਨਾਲ ਲਾਗੂ ਕਰਨ, ਜ਼ੁਬਾਨ ਤੋਂ ਨਾ ਮੁਕਰਣ: ਸੁਖਬੀਰ
NEXT STORY