ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਸ਼ਨੀਵਾਰ ਨੂੰ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਮੁਤਾਬਕ ਕਾਂਗਰਸ ਨੇ ਬਾਦਲਾਂ ਦੇ ਹਲਕੇ ਲੰਬੀ ਤੋਂ ਜਗਪਾਲ ਸਿੰਘ ਅਬੁਲਖੁਰਾਣਾ ਨੂੰ ਚੋਣ ਮੈਦਾਨ 'ਚ ਖੜ੍ਹਾ ਕੀਤਾ ਹੈ, ਜੋ ਕਿ ਵਿਧਾਨ ਸਭਾ ਚੋਣਾਂ ਦੌਰਾਨ ਬਾਦਲ ਪਰਿਵਾਰ ਨੂੰ ਟੱਕਰ ਦੇਣਗੇ। ਇੱਥੇ ਇਹ ਵੀ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਬੀ ਹਲਕੇ ਤੋਂ ਅਜੇ ਤੱਕ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ : ਭਾਜਪਾ ਦੇ ਹੋਰਡਿੰਗ ’ਚ ਪੰਜਾਬ ਦੇ ਇਨ੍ਹਾਂ ਚਿਹਰਿਆਂ ਨੂੰ ਨਹੀਂ ਮਿਲੀ ਜਗ੍ਹਾ
ਇਸ ਸਮੇਂ ਸ. ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਵਿਧਾਇਕ ਹਨ। ਕੁੱਝ ਦਿਨ ਪਹਿਲਾਂ ਇਸ ਹਲਕੇ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਚੋਣਾਂ ਲੜਨ ਦੀਆਂ ਅਟਕਲਾਂ ਸਨ, ਜਿਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ। ਵੱਡੇ ਬਾਦਲ ਨੇ ਵੀ ਲੰਬੀ ਹਲਕੇ ਤੋਂ ਦੁਬਾਰਾ ਚੋਣ ਲੜਨ ਬਾਰੇ ਸਥਿਤੀ ਸਪੱਸ਼ਟ ਨਹੀਂ ਕੀਤੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਹੋ ਸਕਦੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਇਸ ਕਾਰਨ ਕਰਕੇ CM ਚਿਹਰਾ ਐਲਾਨਣ ਦੀ ਹਿੰਮਤ ਨਹੀਂ ਜੁਟਾ ਪਾ ਰਹੀ 'ਕਾਂਗਰਸ'
ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ 10 ਵਾਰ ਵਿਧਾਇਕ ਦੀ ਚੋਣ ਜਿੱਤ ਚੁੱਕੇ ਹਨ ਅਤੇ ਜ਼ਿਆਦਾਤਰ ਉਹ ਲੰਬੀ ਹਲਕੇ ਤੋਂ ਹੀ ਚੋਣ ਲੜਦੇ ਰਹੇ ਹਨ। ਜੇਕਰ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਚੋਣ ਮੈਦਾਨ ਵਿੱਚ ਉੱਤਰਦੇ ਹਨ ਤਾਂ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਜਗਪਾਲਸਿੰਘ ਅਬੁਲਖੁਰਾਣਾ ਨਾਲ ਹੋਵੇਗਾ। ਇਸ ਦੇ ਨਾਲ ਹੀ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਵਡੇਰੀ ਉਮਰ ਦੇ ਉਮੀਦਵਾਰ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਧਾਨ ਸਭਾ ਚੋਣਾਂ : ਅਕਾਲੀ ਦਲ ਦੇ ਬਿਕਰਮ ਮਜੀਠੀਆ ਨਾਲ ਭਿੜੇਗਾ ਕਾਂਗਰਸ ਦਾ ‘ਜੱਗਾ‘, ਹੋਵੇਗਾ ਫਸਵਾਂ ਮੁਕਾਬਲਾ
NEXT STORY