ਗੁਰਦਾਸਪੁਰ (ਹਰਮਨ) : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਅਤੇ ਉਨ੍ਹਾਂ ਦੇ ਪਤੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਿੰਡ ਧਾਰੋਵਾਲੀ ’ਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਇਸ ਦੌਰਾਨ ਬੀਬੀ ਰੰਧਾਵਾ ਨੇ ਆਪਣੀ ਜਿੱਤ ਦਾ ਦਾਅਵਾ ਵੀ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਉਨ੍ਹਾਂ ਨੂੰ ਜਿਤਾਉਣ ਲਈ ਲੋਕਾਂ ’ਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਇਸ ਸਮੇਂ ਲੋਕ ਕਾਂਗਰਸ ਦੇ ਨਾਲ ਡਟੇ ਹੋਏ ਹਨ।
ਉਨ੍ਹਾਂ ਕਿਹਾ ਕਿ ਭਾਵੇਂ ਪਿੰਡ ਡੇਰਾ ਪਠਾਣਾ ’ਚ ਵਿਰੋਧੀ ਧਿਰ ਵਲੋਂ ਗੁੰਡਾਗਰਦੀ ਕਰਨ ਦਾ ਯਤਨ ਕੀਤਾ ਗਿਆ ਹੈ ਪਰ ਲੋਕ ਉਨ੍ਹਾਂ ਨਾਲ ਖੜੇ ਹਨ।
ਗਿੱਦੜਬਾਹਾ 'ਚ ਸ਼ਾਮ ਦੇ 5 ਵਜੇ ਤੱਕ ਸਭ ਤੋਂ ਜ਼ਿਆਦਾ 78.01 ਫ਼ੀਸਦੀ ਪਈਆਂ ਵੋਟਾਂ
NEXT STORY