ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਜ਼ਿਆਦਾਤਰ ਉਮੀਦਵਾਰਾਂ ਦਾ ਐਲਾਨ ਕਰਨ ਨੂੰ ਲੈ ਕੇ ਵੱਧਦੇ ਦਬਾਅ ਵਿਚਕਾਰ ਕਾਂਗਰਸ ਵਲੋਂ ਜਲਦੀ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਮਿਲੀ ਜਾਣਕਾਰੀ ਮੁਤਾਬਕ ਹਈਕਮਾਨ ਵਲੋਂ ਅਜੇ ਮਾਕਨ, ਹਰੀਸ਼ ਚੌਧਰੀ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਸੁਨੀਲ ਜਾਖੜ ਅਤੇ ਸੰਸਦ ਮੈਂਬਰਾਂ ਨੂੰ ਸ਼ਾਮਲ ਕਰਕੇ ਗਠਿਤ ਕੀਤੀ ਗਈ ਸਕਰੀਨਿੰਗ ਕਮੇਟੀ ਦੀਆਂ ਕਈ ਮੀਟਿੰਗਾਂ 'ਚ ਇਸ ਸਬੰਧੀ ਖ਼ਾਕਾ ਤਿਆਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਓਮੀਕ੍ਰੋਨ' ਦਾ ਇਕ ਹੋਰ ਮਾਮਲਾ ਆਇਆ ਸਾਹਮਣੇ, ਇਸ ਜ਼ਿਲ੍ਹੇ ਦਾ ਵਿਅਕਤੀ ਨਿਕਲਿਆ ਪਾਜ਼ੇਟਿਵ
ਇਸ 'ਚ ਪਹਿਲੇ ਗੇੜ ਦੀਆਂ ਜ਼ਿਆਦਾਤਰ ਸੀਟਾਂ ਲਈ ਸਿੰਗਲ ਅਤੇ ਕਈ ਸੀਟਾਂ 'ਤੇ ਦੋ ਜਾਂ ਉਸ ਤੋਂ ਜ਼ਿਆਦਾ ਨਾਵਾਂ ਦਾ ਪੈਨਲ ਬਣਾਇਆ ਗਿਆ ਹੈ। ਇਸ ਨੂੰ ਮਨਜ਼ੂਰੀ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਾਲੀ ਸੈਂਟਰਲ ਇਲੈਕਸ਼ਨ ਕਮੇਟੀ ਨੂੰ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ਟਾਂਡਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੂੰਹ ਨੇ ਬਾਹਰੋਂ ਬੰਦੇ ਮੰਗਵਾ ਕੇ ਸੱਸ-ਸਹੁਰੇ ਨੂੰ ਜ਼ਿੰਦਾ ਸਾੜਿਆ
ਇਸ 'ਚ ਕਈ ਮੌਜੂਦਾ ਵਿਧਾਇਕਾਂ ਅਤੇ ਪਿਛਲੀਆਂ ਚੋਣਾਂ ਲੜਨ ਤੋਂ ਬਾਅਦ ਹਲਕਾ ਇੰਚਾਰਜ ਦੇ ਰੂਪ 'ਚ ਕੰਮ ਕਰ ਰਹੇ ਆਗੂਆਂ ਦੀ ਛੁੱਟੀ ਹੋਵੇਗੀ। ਇਸ ਦੇ ਲਈ ਮਾੜੀ ਕਾਰਗੁਜ਼ਾਰੀ ਤੋਂ ਇਲਾਵਾ ਲੋਕਾਂ 'ਚ ਵਿਰੋਧ ਹੋਣ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਅਤੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਆਗੂਆਂ ਦੇ ਨਾਵਾਂ ਦੀ ਸਿਫਾਰਿਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮੋਦੀ ਦੀ ਰੈਲੀ ਮਗਰੋਂ 'ਪੰਜਾਬ' 'ਚ ਵਧੇਗਾ ਭਾਜਪਾ ਦੇ ਮੰਤਰੀਆਂ ਤੇ ਆਗੂਆਂ ਦਾ ਜਮਾਵੜਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਾਂਗਰਸ ਨੇ ਸੀਨੀਅਰ ਆਗੂ ਦਵਿੰਦਰ ਸਿੰਘ ਬਬਲਾ ਨੂੰ ਪਾਰਟੀ 'ਚੋਂ ਕੱਢਿਆ
NEXT STORY