ਜਲੰਧਰ, (ਧਵਨ)-ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਵਲੋਂ ਅੱਜ ਪੰਜਾਬ ਵਿਚ ਕੁਲ 13 ਲੋਕ ਸਭਾ ਸੀਟਾਂ ਵਿਚੋਂ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਵੀ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਇਹ ਐਲਾਨ ਕਾਂਗਰਸ ਵਲੋਂ ਰਸਮੀ ਤੌਰ 'ਤੇ ਨਹੀਂ ਕੀਤਾ ਗਿਆ ਪਰ ਪਤਾ ਲੱਗਾ ਹੈ ਕਿ ਇਨ੍ਹਾਂ ਉਮੀਦਵਾਰਾਂ ਨੂੰ ਕੇਂਦਰੀ ਚੋਣ ਕਮੇਟੀ ਨੇ ਲੋਕ ਸਭਾ ਚੋਣਾਂ ਲੜਨ ਲਈ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਜਲਦ ਹੀ ਕਾਂਗਰਸ ਅਧਿਕਾਰਤ ਤੌਰ 'ਤੇ ਉਮੀਦਾਵਾਰਾਂ ਦੇ ਨਾਵਾਂ ਦਾ ਐਲਾਨ ਕਰ ਦੇਵੇਗੀ।
ਅੱਜ ਕੇਂਦਰ ਚੋਣ ਕਮੇਟੀ ਵਲੋਂ ਜੋ ਨਾਮ ਫਾਇਨਲ ਕੀਤੇ ਗਏ ਹਨ ਉਨ੍ਹਾਂ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਤੋਂ, ਪਹਿਲਾਂ ਤੋਂ ਹੀ ਐਮ. ਪੀ. ਚੌਧਰੀ ਸੰਤੋਖ ਸਿੰਘ ਨੂੰ ਜਲੰਧ ਰ ਤੋਂ ਉਮੀਦਵਾਰ ਬਣਾਇਆ ਗਿਆਹੈ, ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੂੰ ਪਟਿਆਲਾ ਤੋਂ ਟਿਕਟ ਦਿੱਤੀ ਗਈ ਹੈ। ਲੁਧਿਆਣਾ ਤੋਂ ਐਮ. ਪੀ. ਰਵਨੀਤ ਬਿੱਟੂ ਨੂੰ ਇਕ ਵਾਰ ਇਸੇ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ ਤੋਂ ਡਾ. ਰਾਜਕੁਮਾਰ ਚੱਬੇਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਨੂੰ ਉਮੀਦਵਾਰ ਚੁਣਿਆ ਗਿਆ ਹੈ। ਚੰਡੀਗੜ੍ਹ ਵਿਧਾਨ ਸਭਾ ਹਲਕੇ ਤੋਂ ਨਵਜੋਤ ਕੌਰ ਸਿੱਧੂ ਨੂੰ ਟਿਕਟ ਨਾ ਦੇ ਕੇ ਪਾਰਟੀ ਵਲੋਂ ਉਥੋਂ ਪਹਿਲਾਂ ਹੀ ਲੋਕ ਸਭਾ ਮੈਂਬਰ ਪਵਨ ਬਾਂਸਲ ਨੂੰ ਦੁਬਾਰਾ ਟਿਕਟ ਦਿੱਤੀ ਗਈ ਹੈ।
ਇਸੇ ਤਰ੍ਹਾਂ ਮਿਲੀ ਹੋਰ ਜਾਣਕਾਰੀ ਮੁਤਾਬਕ ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਆਨੰਦਪੁਰ ਸਾਹਿਬ, ਕੇਵਲ ਸਿੰਘ ਢਿੱਲੋ ਸੰਗਰੂਰ ਤੋਂ ਅਤੇ ਜਸਬੀਰ ਸਿੰਘ ਡਿੰਪਾ ਖਡੂਰ ਸਾਹਿਬ ਤੋਂ ਉਮੀਦਵਾਰ ਹੋ ਸਕਦੇ ਹਨ। ਫਿਲਹਾਲ ਸਾਰੀ ਸਥਿਤੀ ਕਾਂਗਰਸ ਦੇ ਅਧਿਕਾਰਤ ਐਲਾਨ ਤੋਂ ਬਾਅਦ ਹੀ ਸਾਫ ਹੋਵੇਗੀ।
ਕਾਂਗਰਸ ਵੱਲੋਂ ਜਾਰੀ ਚੋਣ ਮੈਨੀਫੈਸਟੋ 'ਤੇ ਸ਼ਵੇਤ ਮਲਿਕ ਦਾ ਵੱਡਾ ਬਿਆਨ
NEXT STORY