ਜਲੰਧਰ (ਜਤਿੰਦਰ ਚੋਪੜਾ)— ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ’ਚ ਰਹੇ ਆਦਮਪੁਰ ਹਲਕੇ ਤੋਂ ਕਾਂਗਰਸ ਹਾਈਕਮਾਨ ਨੇ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ਦੀ ਟਿਕਟ ਕੱਟ ਦਿੱਤੀ ਗਈ ਹੈ। ਇਸ ਸੀਟ ਤੋਂ ਹੁਣ ਕਾਂਗਰਸ ਹਾਈਕਮਾਨ ਨੇ ਮਹਿੰਦਰ ਸਿੰਘ ਕੇ. ਪੀ. ਨੂੰ ਦੇ ਟਿਕਟ ਦੇਣ ਦਾ ਐਲਾਨ ਕੀਤਾ ਹੈ। ਮਹਿੰਦਰ ਸਿੰਘ ਕੇ. ਪੀ. ਦੇ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਸਬੰਧੀ ਹਾਈਕਮਾਨ ਤੋਂ ਟਿਕਟ ਦਿੱਤੇ ਜਾਣ ਦਾ ਮੈਸੇਜ ਮਿਲਿਆ ਹੈ।
ਇਹ ਵੀ ਪੜ੍ਹੋ: OP ਸੋਨੀ ਬੋਲੇ, ਚੰਨੀ ਸਰਕਾਰ ਨੇ 111 ਦਿਨਾਂ ’ਚ ਸਾਰੇ ਵਰਗਾਂ ਨੂੰ ਦਿੱਤੀ ਰਾਹਤ, ਹਿੰਦੂ ਕਾਂਗਰਸ ਦਾ ਰਵਾਇਤੀ ਵੋਟ ਬੈਂਕ
ਇਥੇ ਦੱਸਣਯੋਗ ਹੈ ਕਿ ਆਦਮਪੁਰ ਹਲਕੇ ਤੋਂ ਟਿਕਟ ਬਦਲਣ ਨੂੰ ਲੈ ਕੇ ਇਹ ਸੀਟ ਚਰਚਾ ’ਚ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਨੂੰ ਮਹਿੰਦਰ ਸਿੰਘ ਕੇ. ਪੀ. ਨਾਮਜ਼ਦਗੀ ਪੱਤਰ ਭਰ ਸਕਦੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪਹਿਲਾਂ ਟਿਕਟ ਨਾ ਮਿਲਣ ਦੇ ਕਾਰਨ ਮਹਿੰਦਰ ਸਿੰਘ ਕੇ. ਪੀ. ਨਾਰਾਜ਼ ਚੱਲ ਰਹੇ ਸਨ। ਉਹ ਪਿਛਲੇ ਕਈ ਦਿਨਾਂ ਤੋਂ ਆਪਣੇ ਸਮਰਥਕਾਂ ਦੇ ਨਾਲ ਮੀਟਿੰਗਾਂ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਮਹਿੰਦਰ ਸਿੰਘ ਕੇ. ਪੀ. ਮੁੱਖ ਮੰਤਰੀ ਚਰਨਜੀਤ ਸਿੰਘ ਦੇ ਕਰੀਬੀ ਰਿਸ਼ਤੇਦਾਰ ਹਨ ਅਤੇ ਚੰਨੀ ਵੀ ਇਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਦਿਵਾਉਣਾ ਚਾਹੁੰਦੇ ਸਨ।
ਇਸ ਖ਼ਬਰ ਨਾਲ ਜਿੱਥੇ ਕੇ. ਪੀ. ਦੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਹੈ, ਉਥੇ ਹੀ ਕੋਟਲੀ ਸਮਰਥਕ ਬਗਾਵਤ ਵੀ ਕਰ ਸਕਦੇ ਹਨ। ਕੇ. ਪੀ. ਜਲੰਧਰ ਵੈਸਟ ਤੋਂ ਟਿਕਟ ਮੰਗ ਕਰ ਰਹੇ ਸਨ ਪਰ ਕਾਂਗਰਸ ਨੇ ਮੌਜੂਦਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਟਿਕਟ ਦੇ ਦਿੱਤੀ। ਉਸ ਦੇ ਬਾਅਦ ਤੋਂ ਕੇ. ਪੀ. ਨਾਰਾਜ਼ ਚੱਲ ਰਹੇ ਸਨ ਅਤੇ ਉਨ੍ਹਾਂ ਦੇ ਭਾਜਪਾ ’ਚ ਜਾਣ ਦੀ ਵੀ ਚਰਚਾ ਸੀ।
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਵੱਡਾ ਦਾਅਵਾ, ਦੋਵੇਂ ਸੀਟਾਂ ਤੋਂ ਸੀ. ਐੱਮ. ਚੰਨੀ ਨੂੰ ਹਰਾਏਗੀ ‘ਆਪ’
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਵਜੋਤ ਸਿੱਧੂ ਨੇ ਦੱਸਿਆ ਰੰਗ-ਬਿਰੰਗੇ 'ਸ਼ਾਲ' ਲੈਣ ਦਾ ਭੇਤ, ਬੋਲੇ-ਹਲਕਾ ਰੰਗ ਪਸੰਦ ਨਹੀਂ
NEXT STORY