ਲੁਧਿਆਣਾ : ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਦੀ ਥਾਂ ’ਤੇ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ’ਤੇ ਨਿਯੁਕਤ ਕਰ ਦਿੱਤਾ ਗਿਆ ਹੈ ਪਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ’ਚ ਕੀ ਭੂਮਿਕਾ ਨਿਭਾਉਣਗੇ ਇਸ ਬਾਰੇ ਫਿਲਹਾਲ ਕੋਈ ਵੀ ਜਾਣਕਾਰੀ ਜਾਂ ਫ਼ੈਸਲਾ ਪਾਰਟੀ ਵੱਲੋਂ ਨਹੀਂ ਕੀਤਾ ਗਿਆ ਹੈ ਅਤੇ ਇਸ ਬਾਰੇ ਸਸਪੈਂਸ ਜਿਉਂ ਦਾ ਤਿਉਂ ਬਰਕਰਾਰ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਮਾਪਿਆਂ ਨੂੰ ਵੱਡੀ ਰਾਹਤ, ਨਿੱਜੀ ਸਕੂਲਾਂ ਲਈ ਜਾਰੀ ਕੀਤੇ ਸਖ਼ਤ ਹੁਕਮ
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਜ਼ਰੀਏ ਕਾਂਗਰਸ ’ਚ ਆਏ ਚਰਨਜੀਤ ਸਿੰਘ ਚੰਨੀ ਸ਼ੁਰੂ ਤੋਂ ਹੀ ਰਾਹੁਲ ਗਾਂਧੀ ਦੇ ਮਨਪਸੰਦ ਆਗੂ ਰਹੇ ਹਨ ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਹਿਲਾਂ ਵਿਰੋਧੀ ਧਿਰ ਦਾ ਨੇਤਾ ਫਿਰ ਮੰਤਰੀ ਅਤੇ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਥਾਂ ’ਤੇ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ ਅਤੇ ਸਿੱਧੂ ਦੀ ਨਰਾਜ਼ਗੀ ਨੂੰ ਨਜ਼ਰ-ਅੰਦਾਜ਼ ਕਰਦੇ ਹੋਏ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਵੀ ਐਲਾਨਿਆ ਗਿਆ ਸੀ ਪਰ ਇਸ ਸਭ ਦੇ ਬਾਵਜੂਦ ਕਾਂਗਰਸ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਸਿੱਧੂ ਅਤੇ ਸੁਨੀਲ ਜਾਖੜ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂਆਂ ਨੇ ਚੰਨੀ ਨੂੰ ਇਸ ਹਾਰ ਦਾ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਇਸ ਦੇ ਬਾਵਜੂਦ ਚੰਨੀ ਨੇ ਹੁਣ ਤੱਕ ਕਿਸੇ ਖ਼ਿਲਾਫ਼ ਕੁਝ ਨਹੀਂ ਕਿਹਾ ਅਤੇ ਬਿਨਾਂ ਵਿਰੋਧ ਕੀਤੇ ਚੁੱਪ ਧਾਰੀ ਕਰੀ ਬੈਠਣਾ ਸਹੀ ਸਮਝਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਡੀ. ਜੀ. ਪੀ. ਦਾ ਵੱਡਾ ਬਿਆਨ, ਗੈਂਗਸਟਰਾਂ ਨੂੰ ਲੈ ਕੇ ਆਖੀ ਇਹ ਗੱਲ
ਹਾਲਾਂਕਿ ਉਹ ਪਿਛਲੇ ਦਿਨੀਂ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਆਪਣੀ ਗੱਲ ਰੱਖ ਚੁੱਕੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਚਰਚਾ ਸੁਣਨ ਨੂੰ ਮਿਲ ਰਹੀ ਸੀ ਪਰ ਅਜਿਹਾ ਨਹੀਂ ਹੋਇਆ। ਉਸ ਤੋਂ ਬਾਅਦ ਇਸ ਗੱਲ ਦੀ ਚਰਚਾ ਤੇਜ਼ ਹੋ ਗਈ ਹੈ ਕਿ ਕਾਂਗਰਸ ਵਿਚ ਚੰਨੀ ਦੀ ਕੀ ਭੂਮਿਕਾ ਹੋਵੇਗੀ ਕਿਉਂਕਿ ਚੋਣ ਨਤੀਜਿਆਂ ਤੋਂ ਬਾਅਦ ਉਹ ਪੰਜਾਬ ਕਾਂਗਰਸ ਦੀ ਮੀਟਿੰਗ ਤੋਂ ਇਲਾਵਾ ਚੰਨੀ ਰਾਹੁਲ ਗਾਂਧੀ ਅਤੇ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਹੀ ਨਜ਼ਰ ਆਏ ਹਨ ਜਦਕਿ ਚੰਨੀ ਨੇ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾਈ ਹੋਈ ਹੈ ਅਤੇ ਨਾ ਹੀ ਆਪਣੇ ਵਿਧਾਨ ਸਭਾ ਖੇਤਰ ਦੇ ਕਿਸੇ ਸਮਾਗਮ ਵਿਚ ਨਜ਼ਰ ਆ ਰਹੀ ਰਹੇ ਹਨ।
ਇਹ ਵੀ ਪੜ੍ਹੋ : ਪੱਟੀ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਂ-ਪੁੱਤ ਨੇ ਕਤਲ ਕਰਕੇ ਦਰਿਆ ’ਚ ਸੁੱਟੀ ਪਿਓ ਦੀ ਲਾਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ਸਰਕਾਰ ਵਲੋਂ ਮਾਪਿਆਂ ਨੂੰ ਵੱਡੀ ਰਾਹਤ, ਨਿੱਜੀ ਸਕੂਲਾਂ ਲਈ ਜਾਰੀ ਕੀਤੇ ਸਖ਼ਤ ਹੁਕਮ
NEXT STORY