ਅੰਮ੍ਰਿਤਸਰ, (ਅਗਨੀਹੋਤਰੀ)- ਪੰਜਾਬ ਦੇ ਲੋਕ ਪੰਜਾਬ ਦੀ ਸੱਤਾ ਕਾਂਗਰਸ ਦੇ ਹੱਥਾਂ 'ਚ ਦੇ ਕੇ ਹੁਣ ਪੂਰੀ ਤਰ੍ਹਾਂ ਪਛਤਾ ਰਹੇ ਹਨ। ਕਾਂਗਰਸ ਨੇ ਪੰਜਾਬ 'ਚ ਸੱਤਾ ਸੰਭਾਲਦਿਆਂ ਹੀ ਪੰਜਾਬ ਵਾਸੀਆਂ ਨੂੰ ਸਰਕਾਰੀ ਸਹੂਲਤਾਂ ਨਹੀਂ ਦਿੱਤੀਆਂ ਗਈਆਂ ਸਗੋਂ ਅਕਾਲੀ-ਭਾਜਪਾ ਰਾਜ 'ਚ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਵੀ ਬੰਦ ਕਰ ਦਿੱਤਾ ਗਿਆ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇ. ਦਿਲਬਾਗ ਸਿੰਘ ਵਡਾਲੀ ਨੇ ਇਕ ਸਮਾਗਮ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਸੱਤਾ 'ਚ ਆਉਣ ਉਪਰੰਤ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰੇ ਨਾ ਕਿ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਬੰਦ ਕਰੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੀ ਕਿੜ੍ਹ ਕੱਢਣ ਲਈ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ 'ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਬੰਦ ਕਰ ਕੇ ਪੰਜਾਬ ਦੀ ਜਨਤਾ ਨਾਲ ਧੋਖਾ ਕੀਤਾ ਹੈ ਜਿਸ 'ਤੇ ਪੰਜਾਬ ਦੀ ਜਨਤਾ ਮੁੜ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਨੂੰ ਯਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ-ਗਠਜੋੜ ਦੇ ਰਾਜ 'ਚ ਸਰਕਾਰੀ ਸਹੂਲਤਾਂ ਨੂੰ ਜ਼ਰੂਰਤਮੰਦ ਲੋਕਾਂ ਦੇ ਘਰ-ਘਰ ਪਹੁੰਚਾਇਆ ਜਾਂਦਾ ਰਿਹਾ ਹੈ ਜਿਸ ਦੇ ਉਲਟ ਲੋਕ ਸਹੂਲਤਾਂ ਲੈਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਕੱਢ ਰਹੇ ਹਨ ਤੇ ਉਨ੍ਹਾਂ ਨੂੰ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਜਨਤਾ ਜਾਣ ਚੁੱਕੀ ਹੈ ਕਿ ਪੰਜਾਬ ਦੀ ਖੁਸ਼ਹਾਲੀ ਸਿਰਫ ਤੇ ਸਿਰਫ ਅਕਾਲੀ -ਭਾਜਪਾ ਗਠਜੋੜ ਸਰਕਾਰ ਦੇ ਹੱਥਾਂ 'ਚ ਹੀ ਮਹਿਫੂਜ਼ ਰਹਿ ਸਕਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਅਤੇ ਨੀਤੀਆਂ ਨੂੰ ਲੋਕ ਪਹਿਲਾਂ ਜਾਣ ਚੁੱਕੇ ਸਨ। ਪੰਜਾਬ ਜਨਤਾ ਹੁਣ ਤੋਂ ਹੀ ਕਾਂਗਰਸ ਸਰਕਾਰ ਤੋਂ ਪਿੱਛਾ ਛੁਡਾਉਣਾ ਚਾਹੁੰਦੀ ਹੈ।
ਇਸ ਮੌਕੇ ਗੁਰਪ੍ਰੀਤ ਸਿੰਘ ਵਡਾਲੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਮਾਝਾ ਜ਼ੋਨ, ਜਥੇ. ਅਵਤਾਰ ਸਿੰਘ ਮਾਨ, ਨਿਸ਼ਾਨ ਸਿੰਘ ਡੇਅਰੀ ਵਾਲੇ, ਬਾਬਾ ਲਖਵਿੰਦਰ ਸਿੰਘ, ਸਰਬਜੀਤ ਸਿੰਘ ਸ਼ੱਬਾ, ਜਥੇ. ਗੁਰਚਰਨ ਸਿੰਘ ਲੱਧੂ, ਸਰਬਬੀਰ ਸਿੰਘ ਬੱਬੂ ਆਦਿ ਹਾਜ਼ਰ ਸਨ।
ਮਹਿਲਾ ਦੇ ਘਰ ਨੇੜੇ ਛੇੜਛਾੜ ਕਰਨ ਵਾਲਾ ਸ਼ਰਾਬੀ ਕਾਬੂ
NEXT STORY