ਲੁਧਿਆਣਾ (ਰਾਜ) : ਅਨਾਜ ਮੰਡੀ ਟ੍ਰਾਂਸਪੋਰਟੇਸ਼ਨ ਟੈਂਡਰ ਘਪਲੇ ’ਚ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਕਾਂਗਰਸੀ ਕੌਂਸਲਰ ਸੰਨੀ ਭੱਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕਈ ਦਿਨਾਂ ਤੋਂ ਲਗਾਤਾਰ ਸੰਨੀ ਭੱਲਾ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਰਿਹਾ ਸੀ। ਪਤਾ ਲੱਗਾ ਹੈ ਕਿ ਪੁੱਛਗਿੱਛ ’ਚ ਅਜਿਹੇ ਕਈ ਤੱਥ ਵਿਜੀਲੈਂਸ ਸਾਹਮਣੇ ਆਏ, ਜਿਸ 'ਚ ਉਸ ਦੀ ਮਿਲੀ-ਭੁਗਤ ਦੇ ਸਬੂਤ ਮਿਲੇ ਹਨ, ਜਿਸ ਤੋਂ ਬਾਅਦ ਉਸ ਨੂੰ ਨਾਮਜ਼ਦ ਕਰ ਕੇ ਕਾਬੂ ਕਰ ਲਿਆ ਗਿਆ। ਵਿਜੀਲੈਂਸ ਦੀ ਇਸ ਕਾਰਵਾਈ ਨੇ ਬਾਕੀ ਨਜ਼ਦੀਕੀ ਕਾਂਗਰਸੀਆਂ ਦੇ ਮਨ ’ਚ ਦਹਿਸ਼ਤ ਪੈਦਾ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਖ਼ਪਤਕਾਰਾਂ ਨੂੰ ਝਟਕਾ, ਸਰਕਾਰ ਨੇ ਬਿਜਲੀ ਦਰਾਂ 'ਚ ਕੀਤਾ ਵਾਧਾ
ਹੁਣ ਟੀਮ ਆਸ਼ੂ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਕੌਂਸਲਰ ਸੰਨੀ ਭੱਲਾ ਨੂੰ ਵਿਜੀਲੈਂਸ ਦੀ ਟੀਮ ਵੀਰਵਾਰ ਨੂੰ ਅਦਾਲਤ ’ਚ ਪੇਸ਼ ਕਰੇਗੀ। ਜਾਂਚ ਦੌਰਾਨ ਸੰਨੀ ਭੱਲਾ ਦੀ ਵੀ ਟੈਂਡਰ ਘਪਲੇ ’ਚ ਮਿਲੀ-ਭੁਗਤ ਸਾਹਮਣੇ ਆਉਣ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਬੁੱਧਵਾਰ ਨੂੰ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਤਿੰਨ ਤੋਂ ਚਾਰ ਘੰਟੇ ਤੱਕ ਹੋਈ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਸੰਨੀ ਭੱਲਾ ਨੂੰ ਉੱਥੋਂ ਹੀ ਗ੍ਰਿਫ਼ਤਾਰ ਕਰ ਲਿਆ। ਸੰਨੀ ਭੱਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਕਾਂਗਰਸੀ ਆਪਸ ’ਚ ਇਕੱਠੇ ਹੋਏ ਪਰ ਵਿਜੀਲੈਂਸ ਦਫ਼ਤਰ ਦੇ ਬਾਹਰ ਤੱਕ ਜਾਣ ਦੀ ਹਿੰਮਤ ਨਹੀਂ ਜੁਟਾ ਸਕੇ। ਉਨ੍ਹਾਂ ਨੂੰ ਡਰ ਸਤਾਉਣ ਲੱਗਾ ਹੈ ਕਿ ਕਿਤੇ ਵਿਜੀਲੈਂਸ ਦੀ ਰਾਡਾਰ ’ਤੇ ਉਹ ਨਾ ਪੁੱਜ ਜਾਣ। ਸੰਨੀ ਭੱਲਾ ’ਤੇ ਕਾਰਵਾਈ ਤੋਂ ਬਾਅਦ ਹੁਣ ਮਹਾਨਗਰ ’ਚ ਚਰਚਾ ਦਾ ਬਜ਼ਾਰ ਗਰਮ ਹੈ ਕਿ ਸ਼ਹਿਰ ’ਚ ਹੁਣ ਅਗਲਾ ਨੰਬਰ ਕਿਸ ਦਾ ਹੈ। ਸਾਬਕਾ ਮੰਤਰੀ ਦੇ ਨਜ਼ਦੀਕੀਆਂ ’ਤੇ ਲਗਾਤਾਰ ਵਿਜੀਲੈਂਸ ਦੀ ਟੀਮ ਸ਼ਿਕੰਜਾ ਕੱਸਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ 'ਤੇ ਦਰਜ FIR ਰੱਦ
ਕੀ ਕਹਿੰਦੇ ਹਨ ਐੱਸ. ਐੱਸ. ਪੀ. ਵਿਜੀਲੈਂਸ
ਐੱਸ. ਐੱਸ. ਪੀ. ਵਿਜੀਲੈਂਸ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੰਨੀ ਭੱਲਾ ਦੀ ਗ੍ਰਿਫ਼ਤਾਰੀ ਅਨਾਜ ਮੰਡੀ ਟ੍ਰਾਂਸਪੋਰਟੇਸ਼ਨ ਟੈਂਡਰ ਘਪਲੇ 'ਚ ਹੋਈ ਹੈ। ਕਈ ਅਜਿਹੇ ਤੱਥ ਮਿਲੇ ਹਨ, ਜਿਸ ਤੋਂ ਇਹ ਕਿਹਾ ਜਾ ਸਕਦਾ ਹੈ ਕਿ ਘਪਲੇ 'ਚ ਸੰਨੀ ਭੱਲਾ ਦੀ ਵੀ ਮਿਲੀ-ਭੁਗਤ ਹੈ। ਸੰਨੀ ਭੱਲਾ ਨੂੰ ਪਹਿਲਾਂ ਵੀ ਪੁੱਛਗਿੱਛ ਲਈ ਬੁਲਾਇਆ ਸੀ। ਕਈ ਅਜਿਹੇ ਸਵਾਲ ਸਨ, ਜਿਨ੍ਹਾਂ ਦੇ ਉਹ ਜਵਾਬ ਨਹੀਂ ਦੇ ਪਾ ਰਹੇ ਸਨ, ਜਿਸ ਤੋਂ ਬਾਅਦ ਸੰਨੀ ਭੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਉਸ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੋਚੀ ’ਚ ਫੜ੍ਹੀ ਗਈ 1200 ਕਰੋੜ ਦੀ ਹੈਰੋਇਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਸ਼੍ਰੀਲੰਕਾ ਜ਼ਰੀਏ ਭੇਜੀ ਜਾਣੀ ਸੀ ਅਮਰੀਕਾ
NEXT STORY