ਲੁਧਿਆਣਾ (ਨਰਿੰਦਰ) : ਸ਼ਹਿਰ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕਾਂਗਰਸੀ ਕੌਂਸਲਰ ਦੇ ਬੇਟੇ ਤੇ ਉਸ ਦੇ ਸਾਥੀਆਂ 'ਤੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਇਸ ਕੁੱਟਮਾਰ ਦੌਰਾਨ ਜ਼ਖਮੀ ਹੋਏ ਨੌਜਵਾਨ ਰਿੰਕਲ ਦੀ ਦੇਰ ਰਾਤ ਹਸਪਤਾਲ 'ਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਰਿੰਕਲ ਦਾ ਕਾਂਗਰਸੀ ਕੌਂਸਲਰ ਦੀ ਬੇਟੇ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਇਸ ਦੌਰਾਨ ਕਾਂਗਰਸੀ ਕੌਂਸਲਰ ਦੇ ਬੇਟੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰਿੰਕਲ ਦੀ ਜੰਮ ਕੇ ਕੁੱਟਮਾਰ ਕੀਤੀ। ਕੁੱਟਮਾਰ ਦੌਰਾਨ ਜ਼ਖਮੀਂ ਹੋਏ ਰਿੰਕਲ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਗਟ ਕਰਦੇ ਹੋਏ ਹਲਕਾ ਵਿਧਾਇਕ ਖਿਲਾਫ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ। ਫਿਲਹਾਲ ਪੁਲਸ ਨੇ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਨੀਟੂ ਦੇ ਬੇਟੇ ਅਤੇ ਉਸ ਦੇ ਸਾਥੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ 'ਚ ਜੁੱਟ ਗਈ ਹੈ।
ਸਿਟੀ ਰੇਲਵੇ ਸਟੇਸ਼ਨ 'ਤੇ ਲੱਗੀ ਵੈਂਡਿੰਗ ਮਸ਼ੀਨ, 5 ਰੁਪਏ 'ਚ ਮਿਲੇਗਾ ਸੈਨੇਟਰੀ ਪੈਡ
NEXT STORY