ਜਲੰਧਰ (ਸੁਨੀਲ)- ਜਲੰਧਰ ਦੇ ਨਗਰ ਨਿਗਮ ਦਫ਼ਤਰ 'ਚ ਮੌਜੂਦਾ ਤੇ ਸਾਬਕਾ ਕਾਂਗਰਸੀ ਕੌਂਸਲਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਪੰਜਾਬ ਕੇਸਰੀ ਅਖ਼ਬਾਰ ’ਤੇ ਹੋਏ ਕਥਿਤ ਹਮਲੇ ਦੇ ਵਿਰੋਧ ਵਿੱਚ ਕੀਤਾ ਗਿਆ, ਜਿਸ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਗਹਿਰੀ ਚਿੰਤਾ ਜ਼ਾਹਿਰ ਕੀਤੀ।
ਇਹ ਵੀ ਪੜ੍ਹੋ-ਤਰਨਤਾਰਨ 'ਚ ਮਜ਼ਦੂਰਾਂ 'ਤੇ ਡਿੱਗਿਆ ਲੈਂਟਰ, ਪੈ ਗਿਆ ਚੀਕ-ਚਿਹਾੜਾ

ਧਰਨੇ ਦੌਰਾਨ ਕਾਂਗਰਸੀ ਕੌਂਸਲਰਾਂ ਨੇ ਕਿਹਾ ਕਿ ਪੰਜਾਬ ਕੇਸਰੀ ਸਾਲਾਂ ਤੋਂ ਨਿਡਰ ਅਤੇ ਨਿਰਪੱਖ ਪੱਤਰਕਾਰਤਾ ਕਰਦਾ ਆ ਰਿਹਾ ਹੈ ਅਤੇ ਇਸ ’ਤੇ ਹੋਇਆ ਹਮਲਾ ਪ੍ਰੈਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਲੋਕਤੰਤਰ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਅਖ਼ਬਾਰਾਂ ਜਾਂ ਪੱਤਰਕਾਰਾਂ ਨੂੰ ਡਰਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਇਹ ਵੀ ਪੜ੍ਹੋ- ਪੰਜਾਬ 'ਚ 22 ਤੇ 23 ਤਰੀਖ਼ ਨੂੰ ਝੱਖੜ-ਤੂਫ਼ਾਨ ਤੇ ਮੀਂਹ ਦੀ ਚਿਤਾਵਨੀ, ਵਿਭਾਗ ਦੀ ਵੱਡੀ ਜਾਣਕਾਰੀ

ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ਦੌਰ ਵਿੱਚ ਮੀਡੀਆ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਮਾਮਲੇ ਵਿੱਚ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਆਪ' ਨੂੰ ਸੁਪਰੀਮ ਕੋਰਟ ਦਾ ਕਰਾਰਾ ਝਟਕਾ, ਨਹੀਂ ਰੋਕ ਸਕਦੇ ਪੰਜਾਬ ਕੇਸਰੀ ਦੀ ਪ੍ਰੈਸ
NEXT STORY