ਜਲੰਧਰ (ਨਰਿੰਦਰ ਮੋਹਨ)- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਖ਼ੂਬ ਹੰਗਾਮਾ ਹੋਇਆ। ਵਿਧਾਨ ਸਭਾ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਕਾਂਗਰਸ ਨੇ ਵਾਕਆਊਟ ਕਰਕੇ ਆਪਣੇ ਤੇਵਰ ਵਿਖਾ ਦਿੱਤੇ ਹਨ। ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ, ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰੱਖੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦਾਂ ਅਨੁਸਾਰ ਸਦਨ ਵਿਚ ਧੱਜੀਆਂ ਉਡਾ ਦੇਣਗੇ। ਸਦਨ 'ਚ ਪਾਰਟੀ ਦੀ ਹਮਲਾਵਰ ਰਣਨੀਤੀ ਲਈ ਕਾਂਗਰਸ ਵਿਧਾਇਕ ਦਲ ਨੇ ਸੋਮਵਾਰ ਨੂੰ ਵਿਧਾਨ ਸਭਾ ਦੀ ਬੈਠਕ ਤੋਂ ਪਹਿਲਾਂ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ।
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਕਾਂਗਰਸ ਨੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਚੱਲ ਰਹੀ ਤਕਰਾਰ ਦਾ ਮੁੱਦਾ ਚੁੱਕ ਕੇ ਸਰਕਾਰ ਨੂੰ ਬੈਕਫੁੱਟ 'ਤੇ ਖੜ੍ਹਾ ਕਰ ਦਿੱਤਾ ਹੈ। ਰਾਜਪਾਲ ਅਤੇ ਮੁੱਖ ਮੰਤਰੀ ਦੇ ਸੰਬੰਧਾਂ ਬਾਰੇ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਾਂ ਤਾਂ ਮੁੱਖ ਮੰਤਰੀ ਰਾਜਪਾਲ ਨੂੰ ਵੱਡਾ ਮੰਨਣ ਜਾਂ ਸਪਸ਼ਟੀਕਰਨ ਦੇਣ।
ਸੋਮਵਾਰ ਨੂੰ ਵਿਧਾਨ ਸਭਾ ਦੀ ਹੋਣ ਵਾਲੀ ਬੈਠਕ ਤੋਂ ਲੈ ਕੇ ਸੈਸ਼ਨ ਦੇ ਮੁਲਤਵੀ ਹੋਣ ਤੱਕ ਕਾਂਗਰਸ ਨੇ ਆਪਣੀ ਹਮਲਾਵਰ ਰਣਨੀਤੀ ਤੈਅ ਕਰ ਲਈ ਹੈ। ਪਹਿਲਾ ਮੁੱਦਾ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਬਜਟ ਦਾ ਹੈ। ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਕਿਹਾ ਕਿ ਸੰਸਦ ਅਤੇ ਵਿਧਾਨ ਸਭਾਵਾਂ 'ਚ ਅਜਿਹੀ ਪਰੰਪਰਾ ਰਹੀ ਹੈ ਕਿ ਜਿਸ ਦਿਨ ਬਜਟ ਪੇਸ਼ ਹੁੰਦਾ ਹੈ, ਉਸ ਤੋਂ ਇਕ ਦਿਨ ਬਾਅਦ ਬਜਟ 'ਤੇ ਬਹਿਸ ਸ਼ੁਰੂ ਹੋ ਜਾਂਦੀ ਹੈ ਪਰ ਪੰਜਾਬ ਵਿੱਚ ਬਜਟ ਪੇਸ਼ ਹੋਣ ਤੋਂ ਬਾਅਦ ਹੀ ਬਹਿਸ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੋਲਾ-ਮਹੱਲਾ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਦੋ ਵੱਡੇ ਤੋਹਫ਼ੇ
ਉਨ੍ਹਾਂ ਕਿਹਾ ਕਿ ਬਜਟ ਦੇ ਸੈਂਕੜੇ ਪੰਨਿਆਂ ਨੂੰ ਪੜ੍ਹਨ ਲਈ ਸਮਾਂ ਚਾਹੀਦਾ ਹੈ ਪਰ ਇਸ ਦੇ ਲਈ ਵੀ ਸਮਾਂ ਨਹੀਂ ਦਿੱਤਾ ਜਾ ਰਿਹਾ ਤਾਂ ਇਸ ਤੋਂ ਵਧੀਆ ਬਹਿਸ ਕਿਵੇਂ ਹੋ ਸਕਦੀ ਹੈ? ਇਸ ਸਬੰਧੀ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਪੱਤਰ ਵੀ ਲਿਖਿਆ ਹੈ, ਜਿਸ 'ਚ ਉਨ੍ਹਾਂ ਕਿਹਾ ਹੈ ਕਿ ਵਿਧਾਨ ਸਭਾ ਦੇ ਸੈਸ਼ਨ ਦੇ ਪ੍ਰਸਤਾਵਿਤ ਪ੍ਰੋਗਰਾਮ 'ਚ ਬਜਟ 'ਤੇ ਬਹਿਸ ਲਈ ਸਿਰਫ਼ ਇਕ ਦਿਨ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਦਾ ਨਤੀਜਾ ਪਿਛਲੇ ਸਾਲ ਦੌਰਾਨ ਸਰਕਾਰ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦੀ ਅਨੁਭਵੀ ਚਰਚਾ, ਮਹੱਤਵਪੂਰਨ ਅੰਦਰੂਨੀ ਸਮੱਸਿਆਵਾਂ ਨਾਲ ਸਬੰਧਤ ਉਨ੍ਹਾਂ ਦੀ ਨੀਤੀ ਲਈ ਪੂਰੀ ਤਰ੍ਹਾਂ ਸਹੀ ਨਹੀਂ ਹੋਵੇਗਾ।
ਪਿਛਲੀਆਂ ਰਵਾਇਤਾਂ ਅਨੁਸਾਰ ਦੋ ਦਿਨ ਇਸੇ ਲਈ ਰੱਖੇ ਜਾਣੇ ਚਾਹੀਦੇ ਹਨ। ਇਸ ਲਈ ਬਜਟ 'ਤੇ ਬਹਿਸ ਲਈ ਹੋਰ ਸਮਾਂ ਹੋਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਇਜਲਾਸ 'ਚ ਖ਼ਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੇ ਨਾਲ-ਨਾਲ ਸੂਬੇ 'ਚ ਅਮਨ-ਕਾਨੂੰਨ ਵਿਵਸਥਾ ਲੈ ਕੇ ਸਰਕਾਰ ਨੂੰ ਘੇਰਿਆ ਜਾਵੇਗਾ ਜਦਕਿ ਡਰੱਗ, ਸਕੂਲ ਮੁਖੀਆਂ ਨੂੰ ਵਿਦੇਸ਼ ਭੇਜਣ ਵਿਚ ਉਨ੍ਹਾਂ ਦੀ ਚੋਣ ਦਾ ਮਾਪਦੰਡ, ਸ਼ਰਾਬ ਨੀਤੀ ਅਤੇ ਇਸ ਨੂੰ ਲੈ ਕੇ ਈ.ਡੀ. ਦੀ ਜਾਂਚ ਦੀ ਮੰਗ ਕੀਤੀ ਜਾਵੇਗੀ। ਰੇਤ ਦੇ ਠੇਕਿਆਂ ਨੂੰ ਲੈ ਕੇ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ। ਸਦਨ ਵਿੱਚ ਮੁਕਾਬਲਾ ਆਮ ਆਦਮੀ ਪਾਰਟੀ ਦੇ 92 ਅਤੇ ਕਾਂਗਰਸ ਦੇ 18 ਵਿਧਾਇਕਾਂ ਵਿਚਕਾਰ ਹੋਵੇਗਾ।
ਇਹ ਵੀ ਪੜ੍ਹੋ : ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਅੱਜ ਸ਼ੁਰੂ ਹੋਵੇਗਾ ਹੋਲਾ-ਮਹੱਲਾ ਦਾ ਪਹਿਲਾ ਪੜਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸੰਗਰੂਰ ਦੇ ਪਿੰਡ ਮੰਗਵਾਲ ਨੇ ਪਾਸ ਕੀਤਾ ਅਨੋਖਾ ਮਤਾ, ਜੇ ਕੀਤੀ ਇਹ ਗ਼ਲਤੀ ਤਾਂ ਹੋਵੇਗਾ ਮੂੰਹ ਕਾਲਾ
NEXT STORY