ਚੰਡੀਗੜ੍ਹ : ਪੰਜਾਬ 'ਚ ਜ਼ਿਮਨੀ ਚੋਣਾਂ ਦੇ ਚੱਲਦਿਆਂ ਚੋਣ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਦੇ ਮੱਦੇਨਜਰ ਜਿੱਥੇ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਵਲੋਂ ਰਣਨੀਤੀ ਅਤੇ ਯੋਜਨਾ ਕਮੇਟੀ 'ਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਵਾਰਦਾਤ, ਪੰਚਾਇਤ ਮੈਂਬਰ ਦਾ ਕੀਤਾ ਕਤਲ
ਇਸ ਸੂਚੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ। ਕਮੇਟੀ 'ਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੌਕ ਸ਼ਰਮਾ ਅਤੇ ਰਵਿੰਦਰਾ ਡਲਵੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨੂੰ ਲੈ ਕੇ ਆਈ ਵੱਡੀ Update, ਪੂਰਾ ਜ਼ੋਰ ਫੜ੍ਹੇਗੀ ਠੰਡ
ਦੱਸਣਯੋਗ ਹੈ ਕਿ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ 'ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਹਨ ਪਰ ਅਕਾਲੀ ਦਲ ਵਲੋਂ ਇਨ੍ਹਾਂ ਜ਼ਿਮਨੀ ਚੋਣਾਂ ਤੋਂ ਕਿਨਾਰਾ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ, ਘਰ 'ਚ ਸਜਾਵਟ ਦੀ ਬਜਾਏ ਵਿੱਛ ਗਏ ਸੱਥਰ
NEXT STORY