ਚੰਡੀਗੜ੍ਹ : ਪੰਜਾਬ ਕਾਂਗਰਸ ਵਲੋਂ ਅੱਜ ਤੋਂ 'ਪੰਜਾਬ ਮੰਗਦਾ ਇਨਸਾਫ਼' ਮੁਹਿੰਮ ਦੀ ਰਸਮੀਂ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਰਾਹੀਂ ਕਾਂਗਰਸ ਪੰਜਾਬੀਆਂ ਨਾਲ ਸਿੱਧਾ ਸੰਵਾਦ ਸਥਾਪਿਤ ਕਰੇਗੀ ਅਤੇ ਸੂਬੇ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਉਮੀਦਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦਾ ਹਰ ਮੁੱਦਾ ਹਰ ਪਿੰਡ ਅਤੇ ਹਰ ਮੁਹੱਲੇ 'ਚ ਪੁੱਜੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੀ ਸਵੇਰ ਵੱਡਾ ਹਾਦਸਾ, ਸੰਗਰੂਰ ਤੋਂ ਚੰਡੀਗੜ੍ਹ ਜਾ ਰਹੀ PRTC ਦੀ ਬੱਸ ਪਲਟੀ, 3 ਲੋਕਾਂ ਦੀ ਮੌਤ
ਪਰਗਟ ਸਿੰਘ ਨੇ ਕਿਹਾ ਕਿ ਅਸੀਂ 4 ਨਵੰਬਰ ਤੋਂ ਸੰਗਰੂਰ ਵਿਖੇ ਨੂੰ 'ਇਨਸਾਫ਼ ਰੈਲੀ' ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਇਸ ਰੈਲੀ ਤਹਿਤ ਸਾਈਕਲ ਰੈਲੀਆਂ ਵੀ ਹੋਣਗੀਆਂ ਅਤੇ ਬੱਸਾਂ ਵੀ ਚੱਲਣਗੀਆਂ। ਅਸੀਂ ਮੁਹੱਲਿਆਂ 'ਚ ਪੈਦਲ ਵੀ ਜਾਵਾਂਗੇ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੁਣ 111 PCS ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST
ਹਰ ਥਾਂ 'ਤੇ ਸਾਡੇ ਆਗੂ ਵੱਖ-ਵੱਖ ਮੁਹਿੰਮਾਂ ਤਹਿਤ ਲੋਕਾਂ ਨੂੰ ਮੈਸਜ ਦੇਣਗੇ। ਲੋਕਾਂ ਅੱਗੇ ਅਸੀਂ ਇਕ ਰੋਡਮੈਪ ਰੱਖਾਂਗੇ ਕਿ ਅਸੀਂ ਪੰਜਾਬ ਨੂੰ ਅੱਗੇ ਕਿਵੇਂ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਲੋਕਾਂ ਤੋਂ ਸਾਨੂੰ ਪੰਜਾਬ ਦੇ ਸੰਦਰਭ 'ਚ ਜਿਹੜੇ ਵੀ ਸੁਝਾਣ ਮਿਲਣਗੇ, ਉਸ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਦੀਵਾਲੀ ਵਾਲੀ ਰਾਤ ਨਾਬਾਲਗਾਂ ਦੀ ਪਾਰਟੀ ਦੀ ਵੀਡੀਓ ਵਾਇਰਲ, ਨਸ਼ੇ 'ਚ ਝੁਮਦੇ ਆਏ ਨਜ਼ਰ
NEXT STORY