ਝਬਾਲ (ਨਰਿੰਦਰ) - ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ 'ਚ ਪਿਛਲੇ 10 ਸਾਲ ਰਾਜ ਕੀਤਾ ਅਤੇ ਉਸ ਸਮੇਂ ਸਿਰਫ ਨਸ਼ਿਆਂ, ਗੁੰਡਾਗਰਦੀ ਤੇ ਬੇਰੋਜ਼ਗਾਰੀ 'ਚ ਵਾਧਾ ਹੋਇਆ ਹੈ, ਜਿਸ ਤੋਂ ਦੁਖੀ ਹੋ ਕੋ ਲੋਕਾਂ ਨੇ ਸੱਤਾ ਦੀ ਕਮਾਨ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆ ਕੇ ਵਿਕਾਸ ਪੱਖੋਂ ਨੰਬਰ ਇਕ ਸੂਬਾ ਬਣਾਏਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ, ਜ਼ਿਲਾ ਜਨਰਲ ਸਕੱਤਰ ਸੁਰਜੀਤ ਸਿੰਘ ਸ਼ਾਹ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਝਬਾਲ ਨਰਿੰਦਰ ਸਿੰਘ ਛਾਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਰੋਜ਼ਗਾਰ ਮੇਲੇ ਲਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਜੋ ਮੌਕੇ ਦੇਣੇ ਸ਼ੁਰੂ ਕੀਤੇ ਹਨ, ਨਾਲ ਲੋਕਾਂ 'ਚ ਸਰਕਾਰ ਪ੍ਰਤੀ ਵਿਸ਼ਵਾਸ ਪੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਇਸ ਸਮੇਂ ਹਰਜੋਤ ਸਿੰਘ ਛਾਪਾ, ਪ੍ਰਧਾਨ ਬੰਟੀ ਗੰਡੀਵਿੰਡ, ਸਪੋਰਟਸ ਵਿੰਗ ਦੇ ਸੂਬਾ ਜਨਰਲ ਸਕੱਤਰ ਸੁਖਰਾਜ ਸਿੰਘ ਕਾਲਾ ਗੰਡੀਵਿੰਡ, ਅੰਮ੍ਰਿਤ ਕਸੇਲ ਤੇ ਮਨਬੀਰ ਸਿੰਘ ਕਸੇਲ ਆਦਿ ਹਾਜ਼ਰ ਸਨ।
ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਪਰੋਸਣਾ ਚਾਹਿਆ ਦੋਸਤਾਂ ਅੱਗੇ, ਇਨਸਾਫ ਨਾ ਮਿਲਣ 'ਤੇ ਔਰਤ ਨੇ ਚੁੱਕਿਆ ਖੌਫਨਾਕ ਕਦਮ
NEXT STORY