ਅਜਨਾਲਾ (ਰਮਨਦੀਪ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਯਤਨੀਸ਼ਲ ਹੈ । ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਪ੍ਰਤਾਪ ਸਿੰਘ ਨੇ ਸਰਕਾਰੀ ਕਾਲਜ ਅਜਨਾਲਾ ਵਿਖੇ ਸਿਹਤ ਵਿਭਾਗ ਵੱਲੋਂ ਕਰਵਾਏ ਗਏ ਤਹਿਸੀਲ ਪੱਧਰੀ ਨਸ਼ਾ ਛੁਡਾਓ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਸ਼੍ਰੋਮਣੀ ਅਕਾਲੀ ਭਾਜਪਾ ਗਠਜੋੜ ਨੇ 10 ਸਾਲਾ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਦਲਦਲ 'ਚ ਧਕੇਲਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਪਰ ਹੁਣ ਕਾਂਗਰਸ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਇਸ ਮੌਕੇ ਬੋਲਦਿਆਂ ਸਿਵਲ ਸਰਜਨ ਡਾ. ਨਰਿੰਦਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਓ.ਓ.ਏ.ਟੀ ਕਲੀਨਿਕ ਖੋਲ ਕੇ ਨਸ਼ਾ ਰੋਗੀਆਂ ਨੂੰ ਮੁਫਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਕੋਈ ਵੀ ਨਸ਼ਾ ਰੋਗੀ ਆਪਣੇ ਆਧਾਰ ਕਾਰਡ ਰਾਹੀਂ ਸਿਵਲ ਹਸਪਤਾਲ, ਸਿਹਤ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਤੋਂ ਇਹ ਦਵਾਈ ਲੈ ਸਕਦਾ ਹੈ । ਇਸ ਮੌਕੇ ਜ਼ਿਲਾ ਮੈਡੀਕਲ ਕਮਿਸ਼ਨਰ ਡਾ. ਪ੍ਰਭਦੀਪ ਕੌਰ ਨੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।
ਇਸ ਮੌਕੇ ਸਿਵਲ ਸਰਜਨ ਡਾ. ਨਰਿੰਦਰ ਕੌਰ, ਸਿਵਲ ਹਸਪਤਾਲ ਅਜਨਾਲਾ ਦੇ ਐੱਸ.ਐੱਮ.ਓ. ਡਾ. ਬ੍ਰਿਜ ਭੂਸ਼ਨ ਸਹਿਗਲ ਅਤੇ ਇੰਚਾਰਜ ਪ੍ਰਿੰਸੀਪਲ ਡਾ. ਐੱਚ.ਐੱਸ. ਭੱਲਾ ਵਲੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਸਮੇਤ ਆਈਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਬੂਟੇ ਅਤੇ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਰਾਜੇਸ਼ ਕੁਮਾਰ ਸਹਾਇਕ ਸਿਵਲ ਸਰਜਨ, ਡਾ. ਰਾਜਕਮਲ ਸਭਰਵਾਲ, ਸੁਖਦੇਵ ਸਿੰਘ ਸੰਧੂ, ਜਸਵਿੰਦਰ ਸਿੰਘ ਤੇੜਾ, ਪ੍ਰਧਾਨ ਹਰਪਾਲ ਸਿੰਘ ਖਾਨੋਵਾਲ ਅਤੇ ਰਾਜਵਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ ।
ਸਿੱਖ ਨੌਜਵਾਨ ਨੂੰ ਪੋਪ ਫਰਾਂਸਿਸ ਨੇ ਦਿੱਤਾ ਵੈਟੀਕਨ ਆਉਣ ਦਾ ਸੱਦਾ
NEXT STORY