ਜੈਤੋ (ਵੀਰਪਾਲ, ਗੁਰਮੀਤ)-ਦਸਮਪਿਤਾ ਗੁਰੂ ਗੋਬਿੰਦ ਸਿੰਘ ਦੀ ਚਰਨ ਛੂਹ ਧਰਤੀ ਗੁਰੂ ਕੀ ਢਾਬ ਦੇ ਇਤਿਹਾਸਕ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕਾਨਫ਼ਰੰਸ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਬੁਲਾਰੇ ਸਾਬਕਾ ਮੰਤਰੀ ਪੰਜਾਬ ਅਤੇ ਪ੍ਰਧਾਨ ਐੱਸ. ਸੀ. ਵਿੰਗ ਪੰਜਾਬ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਤੋਤਾ ਸਿੰਘ, ਜ਼ਿਲਾ ਪ੍ਰਧਾਨ ਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦਾ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ ਪੁੱਤਰ ਸਾਬਕਾ ਖੇਤੀਬਾੜੀ ਮੰਤਰੀ ਮਹਰੂਮ ਗੁਰਦੇਵ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਠ, ਲਖਵੀਰ ਸਿੰਘ ਅਰਾਂਈਆਂਵਾਲਾ, ਗੁਰਚੇਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਵੱਲੋਂ ਮੰਚ ਨੂੰ ਸੰਬੋਧਨ ਕਰਦਿਆਂ ਕਾਂਗਰਸ ਸਰਕਾਰ ਦੀਆਂ ਨਕਾਮੀਆਂ ਨੂੰ ਰੱਜ ਕੇ ਲੋਕਾਂ ਸਾਹਮਣੇ ਉਜਾਗਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ ਅਤੇ ਸਰਕਾਰ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਅਤੇ ਲੋਕ ਹੁਣ ਬੀਤੇ ਪ੍ਰਕਾਸ਼ ਸਿੰਘ ਬਾਦਲ ਦੇ ਰਾਜਭਾਗ ਦੇ ਚੰਗੇ ਦਿਨਾਂ ਨੂੰ ਯਾਦ ਕਰਦੇ ਹਨ।
ਸੂਬਾ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਅਕਾਲੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ 70 ਫੀਸਦੀ ਸਕੀਮਾਂ ਦਾ ਭੋਗ ਪਾ ਚੁੱਕੀ ਹੈ। ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਨੌਜਵਾਨਾਂ, ਵਪਾਰੀਆਂ, ਕਿਸਾਨਾਂ ਤੇ ਦਲਿਤਾਂ ਨਾਲ ਵਿਸ਼ਵਾਸਘਾਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਰ ਵਰਗ ਨੂੰ ਗੁੰਮਰਾਹ ਕਰ ਕੇ ਠੱਗਿਆ ਹੈ ਅਤੇ ਲੋਕ ਕਾਂਗਰਸ ਨੂੰ ਦਿੱਤੀ ਆਪਣੀ ਵੋਟ ਦਾ ਆਪਣਾ ਗੁਨਾਹ ਕਬੂਲ ਰਹੇ ਹਨ।
ਬਾਦਲ ਦਲ ਨੂੰ ਸਿੱਖ ਇਤਿਹਾਸ ਤੇ ਸੰਗਤਾਂ ਦੇ ਜਜ਼ਬਾਤਾਂ ਦਾ ਸੌਦਾ ਕਿਸੇ ਵੀ ਕੀਮਤ 'ਤੇ ਨਹੀਂ ਕਰਨ ਦਿੱਤਾ ਜਾਵੇਗਾ : ਸਰਨਾ
NEXT STORY