ਚੰਡੀਗੜ੍ਹ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਦੇਰੀ ਨਾਲ ਹੋਣ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਮੰਡੀਆਂ ’ਚ ਖ਼ਰੀਦ ਲਈ ਫ਼ਸਲ ਲੈ ਕੇ ਪੁੱਜੇ ਕਿਸਾਨਾਂ ਨਾਲ ਸੁਖਬੀਰ ਸਿੰਘ ਬਾਦਲ ਵਲੋਂ ਗੱਲਬਾਤ ਕੀਤੀ ਗਈ। ਸੁਖਬੀਰ ਬਾਦਲ ਨੇ ਕਿਹਾ ਕਿ ਨਮੀ ਦਾ ਬਹਾਨਾ ਲਗਾ ਕੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਨੂੰ 10 ਦਿਨਾਂ ਤੱਕ ਟਾਲਣਾ ਕਿਸਾਨ-ਵਿਰੋਧੀ ਫ਼ੈਸਲਾ ਹੈ। ਕਿਸਾਨਾਂ ਦੀ ਮਿਹਨਤ ਦਾ ਮੁੱਲ ਉਨ੍ਹਾਂ ਨੂੰ ਦਿਵਾਉਣ ਲਈ ਅਤੇ ਫ਼ਸਲ ਦੀ ਖ਼ਰੀਦ ਨੂੰ ਜਲਦ ਸ਼ੁਰੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਸੰਘਰਸ਼ ਜਾਰੀ ਰਹੇਗਾ।
ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਮੰਡੀਆਂ ’ਚ ਆਏ ਝੋਨੇ ’ਚ ਨਮੀ ਦੀ ਮਾਤਰਾ 12.9 ਹੈ। ਝੋਨਾ ਸੁੱਕਾ ਹੈ, ਜਿਸ ਦੀ ਖ਼ਰੀਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਖੇਤੀ ’ਤੇ ਨਿਰਭਰ ਹੈ। ਪੰਜਾਬ ਦੀਆਂ 2 ਫ਼ਸਲਾਂ ਕਣਕ ਅਤੇ ਝੋਨਾ ਦੀ ਖ਼ਰੀਦ ਸਮੇਂ ’ਤੇ ਕੀਤੀ ਜਾਣੀ ਚਾਹੀਦੀ ਹੈ ਪਰ ਸਰਕਾਰਾਂ ਕਿਸਾਨੀ ਨੂੰ ਤਬਾਹ ਕਰਨ 'ਤੇ ਤੁਲੀਆਂ ਹੋਈਆਂ ਹਨ। ਸੁਖਬੀਰ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ’ਚ ਕਿਸਾਨਾਂ ਲਈ ਕਿਸੇ ਤਰ੍ਹਾਂ ਦੇ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਇਸ ਦਾ ਕਾਰਨ ਇਹ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਸਾਰੇ ਆਗੂ ਮੁੱਖ ਮੰਤਰੀ ਅਤੇ ਮੰਤਰੀ ਬਣਨ ਦੀ ਲੜਾਈ ਲੜ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸ ’ਚ ਚੱਲ ਰਹੇ ਕਲਾਈਮੈਕਸ ’ਚ ਦੋਆਬਾ ਦੇ 2 ਕੈਬਨਿਟ ਮੰਤਰੀਆਂ ’ਚ ਖਿੱਚੀਆਂ ਜਾ ਸਕਦੀਆਂ ਨੇ ਤਲਵਾਰਾਂ!
ਅਨੂਪ ਪਾਠਕ ਖ਼ੁਦਕੁਸ਼ੀ ਮਾਮਲਾ, 2 ਦਿਨਾਂ ’ਚ ਮੁਲਜ਼ਮਾਂ ਨੂੰ ਕਾਬੂ ਕਰਨ ਦੇ ਭਰੋਸੇ ਉਪਰੰਤ ਹੋਇਆ ਅੰਤਿਮ ਸੰਸਕਾਰ
NEXT STORY