ਪਟਿਆਲਾ (ਜੋਸਨ)— ਕਾਂਗਰਸ ਸਰਕਾਰ ਨੇ ਅਨੋਖਾ ਫ਼ਰਮਾਨ ਸੁਣਾਉਂਦੇ ਹੋਏ 10-15 ਸਾਲਾਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੁਣ ਮਾਲਵੇ ਦੇ ਜ਼ਿਲਿ੍ਹਆਂ ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਬਠਿੰਡਾ, ਮਾਨਸਾ, ਮੋਗਾ ਤੋਂ ਦੋਆਬਾ ਅਤੇ ਮਾਝੇ ਦੇ ਜਿਲਿ੍ਹਆਂ ਤਰਨਤਾਰਨ, ਅੰਮਿ੍ਰਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਭੇਜੇਣ ਦੇ ਹੁਕਮ ਸੁਣਾ ਦਿੱਤੇ ਹਨ, ਜਿਸ ਨਾਲ ਪੂਰੀ ਤਰ੍ਹਾਂ ਹਾਹਾਕਾਰ ਮੱਚ ਚੁੱਕੀ ਹੈ।
ਸਰਕਾਰ ਦੇ ਕੰਮ ਦਿਨ-ਬ-ਦਿਨ ਨਿਆਰੇ ਹੁੰਦੇ ਜਾ ਰਹੇ ਹਨ। ਸਰਕਾਰ ਦੇ ਕਾਰਜਕਾਲ ਨੂੰ 4 ਸਾਲ ਪੂਰੇ ਹੋਣ ਨੂੰ ਆਏ ਹਨ ਅਤੇ ਸਰਕਾਰ ਆਪਣੀਆਂ ਚਾਰ ਸਾਲ ਦੀਆਂ ਚੰਗੇ ਕੰਮਾਂ ਦੀਆਂ ਪ੍ਰਾਪਤੀਆਂ ਗਿਣਾ ਰਹੀ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਨਵੇਂ ਸਾਲ ’ਤੇ ਨਵੀਆਂ ਪੱਕੀਆਂ ਨੌਕਰੀਆਂ ਦੇਣ ਦੇ ਐਲਾਨ ਕੀਤੇ ਗਏ ਹਨ ਪਰ ਸੱਚਾਈ ਇਸ ਤੋਂ ਕੋਹਾਂ ਦੂਰ ਹੈ।
ਇਹ ਵੀ ਪੜ੍ਹੋ : ਹਰਿਦੁਆਰ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ, ਇਸ ਦਿਨ ਤੋਂ ਚੱਲੇਗੀ ਜਨ-ਸ਼ਤਾਬਦੀ ਐਕਸਪ੍ਰੈੱਸ
ਇਸ ਮੌਕੇ ਆਗੂ ਵਿਕਾਸ ਕੁਮਾਰ, ਆਸ਼ੀਸ਼ ਜੁਲਾਹਾ, ਪਰਵੀਨ ਸ਼ਰਮਾ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਟੁਰਨਾ, ਚਮਕੌਰ ਸਿੰਘ, ਦਵਿੰਦਰਜੀਤ ਸਿੰਘ, ਰਜਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਹ 10 ਜਨਵਰੀ ਨੂੰ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਮੋਤੀ ਮਹਿਲ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਹੱਥੋਂ ਹੀ ਮੁੱਖ ਮੰਤਰੀ ਪੰਜਾਬ ਅਤੇ ਮਹਾਰਾਣੀ ਪ੍ਰਨੀਤ ਕੌਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਤਾਂ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਾਂਗੇ ਅਤੇ ਨਵੀਆਂ ਪੱਕੀਆ ਨੌਕਰੀਆਂ ਦੇਵਾਂਗੇ ਪਰ ਸੱਚਾਈ ਇਸ ਦੇ ਉਲਟ ਹੈ, ਜਿਸ ਦੀ ਤਾਜ਼ਾ ਮਿਸਾਲ ਸਰਵ ਸਿੱਖਿਆ ਅਭਿਆਨ ਤਹਿਤ 15-15 ਸਾਲਾਂ ਤੋਂ ਕੰਮ ਕਰਦੇ ਕਰਮਚਾਰੀਆਂ ਨੂੰ ਨੌਕਰੀ ਛੱਡਣ ਲਈ ਸੂਬਾ ਸਰਕਾਰ ਮਜਬੂਰ ਕਰ ਰਹੀ ਹੈ। ਸਿੱਖਿਆ ਮਹਿਕਮੇ ਅਤੇ ਸਿੱਖਿਆ ਮੰਤਰੀ ਵੱਲੋਂ ਕਰਮਚਾਰੀਆਂ ਨੂੰ ਪੱਕਾ ਤਾਂ ਕੀ ਕਰਨਾ ਸੀ, ਉਲਟਾ ਕਰਮਚਾਰੀਆਂ ਦੀਆਂ ਤਨਖਾਹਾਂ ’ਤੇ ਕਟੌਤੀ ਕੀਤੀ ਜਾ ਰਹੀ þ ਅਤੇ ਕਰਮਚਾਰੀਆਂ ਦੀਆਂ ਦੂਰ-ਦੁਰਾਡੇ 200-250 ਕਿਲੋਮੀਟਰ ਬਦਲੀਆਂ ਕਰਕੇ ਨੌਕਰੀ ਛੱਡਣ ’ਤੇ ਮਹਿਕਮਾ ਮਜਬੂਰ ਕਰ ਰਿਹਾ ਹੈ।
ਇਹ ਵੀ ਪੜ੍ਹੋ : ਕਪੂਰਥਲਾ ਜੇਲ੍ਹ ਸੁਰਖੀਆਂ ’ਚ, ਸਿਮ ਸਪਲਾਈ ਕਰਨ ਵਾਲਿਆਂ ਨੇ ਕੀਤੇ ਵੱਡੇ ਖ਼ੁਲਾਸੇ
ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਲਗਾਤਾਰ ਢਾਈ ਸਾਲ ਤੋਂ ਮੁਲਾਜ਼ਮਾਂ ਨੂੰ ਲਾਰੇ ਲਗਾ ਰਹੇ ਹਨ ਅਤੇ ਸਿੱਖਿਆ ਮੰਤਰੀ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਪਿਛਲੇ ਦਿਨੀਂ ਸਿੱਖਿਆ ਮੰਤਰੀ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਵਿਚ ਸਿੱਖਿਆ ਮੰਤਰੀ ਨੇ ਏ. ਜੀ. ਪੰਜਾਬ ਦਾ ਬਹਾਨਾ ਲਗਾ ਕੇ ਬੇਵੱਸੀ ਜ਼ਾਹਰ ਕੀਤੀ ਅਤੇ ਉਸ ਸਮੇਂ ਵੀ ਆਗੂਆ ਵੱਲੋਂ ਤਨਖ਼ਾਹ ਕਟੌਤੀ ਅਤੇ ਦੂਰ-ਦੁਰਾਡੇ ਕਾਮਿਆਂ ਦੀਆਂ ਬਦਲੀਆਂ ਦਾ ਸਿੱਖਿਆ ਮੰਤਰੀ ਕੋਲ ਮੁੱਦਾ ਉਠਾਇਆ ਸੀ, ਜਿਸ ’ਤੇ ਸਿੱਖਿਆ ਮੰਤਰੀ ਵੱਲੋਂ ਭਰੋਸਾ ਦਿੱਤਾ ਸੀ ਕਿ ਇਸ ਤਰ੍ਹ੍ਹਾਂ ਨਹੀ ਹੋਵੇਗਾ ਪਰ ਮਹਿਕਮੇ ਵੱਲੋਂ ਮੁਲਾਜ਼ਮਾਂ ਨੂੰ 200-250 ਕਿਲੋਮੀਟਰ ਦੂਰ ਸਟੇਸ਼ਨ ਦੇ ਦਿੱਤੇ ਹਨ, ਜਿਸ ਤੋਂ ਮੁਲਾਜ਼ਮ ਵਰਗ ਨਿਰਾਸ਼ ਹੈ।
ਇਹ ਵੀ ਪੜ੍ਹੋ : ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਜਲੰਧਰ ਵਾਸੀਆਂ ਨੇ ਕੱਢੀ ਕਿਸਾਨਾਂ ਦੇ ਹੱਕ ’ਚ ਟਰੈਕਟਰ ਰੈਲੀ, ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਮੰਗ
NEXT STORY