ਪਟਿਆਲਾ, (ਬਲਜਿੰਦਰ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਸੰਸਦ ਵਿਚ ਉਠਾਈ। ਹਮੇਸ਼ਾ ਹੀ ਕਿਸਾਨਾਂ ਦੀ ਆਵਾਜ਼ ਨੂੰ ਕੇਂਦਰ ਦੇ ਕੰਨਾਂ ਤੱਕ ਪਹੁੰਚਾਉਣ ਵਾਲੇ ਪ੍ਰੋ. ਚੰਦੂਮਾਜਰਾ ਨੇ ਸੰਸਦ ਵਿਚ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਇਸ ਲਈ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੇ। ਅੱਜ ਬੈਂਕ ਉਨ੍ਹਾਂ ਨੂੰ ਕਰਜ਼ਾ ਨਹੀਂ ਦੇ ਰਹੇ। ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ 4 ਮਹੀਨਿਆਂ ਵਿਚ ਪੰਜਾਬ ਵਿਚ 200 ਤੋਂ ਜ਼ਿਆਦਾ ਕਿਸਾਨਾਂ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ 'ਤੇ ਕਰਾਰਾ ਵਾਰ ਕਰਦਿਆਂ ਕਿਹਾ ਕਿ ਜਦੋਂ ਅਕਾਲੀ-ਭਾਜਪਾ ਸਰਕਾਰ ਦੇ ਸਮੇਂ 2 ਖੁਦਕੁਸ਼ੀਆਂ 'ਤੇ ਰਾਹੁਲ ਗਾਂਧੀ ਪਿੰਡ-ਪਿੰਡ ਪਹੁੰਚ ਜਾਂਦੇ ਸਨ, ਹੁਣ 200 ਖੁਦਕੁਸ਼ੀਆਂ ਦੇ ਸਮੇਂ ਉਨ੍ਹਾਂ ਨੂੰ ਪੰਜਾਬ ਦਾ ਕਿਸਾਨ ਯਾਦ ਨਹੀਂ ਆ ਰਿਹਾ। ਉਨ੍ਹਾਂ ਕਾਂਗਰਸ ਵੱਲੋਂ ਵਾਅਦਾ ਕਰ ਕੇ ਪੂਰਾ ਨਾ ਕਰਨ ਨੂੰ ਕਾਂਗਰਸ ਸਰਕਾਰ ਦੀ ਨਾਲਾਇਕੀ ਕਰਾਰ ਦਿੱਤਾ।
ਪ੍ਰੋ. ਚੰਦੂਮਾਜਰਾ ਨੇ ਸੰਸਦ ਵਿਚ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਜੇਕਰ ਕਾਰਪੋਰੇਟ ਸੈਕਟਰ ਦੇ 8 ਲੱਖ ਕਰੋੜ ਰੁਪਏ ਵਿਸ਼ਵ ਆਰਥਿਕ ਮੰਦਹਾਲੀ ਦਾ ਹਵਾਲਾ ਦੇ ਕੇ ਮੁਆਫ ਕੀਤੇ ਜਾ ਸਕਦੇ ਹਨ ਤਾਂ ਫਿਰ ਕਿਸਾਨਾਂ ਦੇ 1 ਲੱਖ ਕਰੋੜ ਰੁਪਏ ਕਿਉਂ ਮੁਆਫ ਨਹੀਂ ਹੋ ਸਕਦੇ? ਉਨ੍ਹਾਂ ਪੰਜਾਬ ਦੇ ਸਹਿਕਾਰੀ ਬੈਂਕਾਂ ਅਤੇ ਸੁਸਾਇਟੀਆਂ ਵਿਚ ਪਏ ਪੁਰਾਣੇ ਨੋਟ ਬਦਲਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕਾਂ ਅਤੇ ਸੁਸਾਇਟੀਆਂ ਦਾ ਕਿਰਸਾਨੀ ਵਿਚ ਅਹਿਮ ਯੋਗਦਾਨ ਹੈ। ਕੇਂਦਰ ਸਰਕਾਰ ਨੂੰ ਪਹਿਲ ਦੇ ਆਧਾਰ 'ਤੇ ਸਹਿਕਾਰੀ ਬੈਂਕਾਂ ਅਤੇ ਸੁਸਾਇਟੀਆਂ ਵਿਚ ਪਏ ਪੁਰਾਣੇ ਨੋਟ ਬਦਲਣ ਦਾ ਮੁੱਦਾ ਵੀ ਸੰਸਦ ਵਿਚ ਉਠਾਇਆ।
ਝੂਠੀ ਤੋਹਮਤ ਲੱਗਣ ਤੋਂ ਦੁਖੀ ਮੁਟਿਆਰ ਨੇ ਕੀਤੀ ਆਤਮ-ਹੱਤਿਆ
NEXT STORY