ਚੰਡੀਗੜ੍ਹ(ਅਸ਼ਵਨੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦਾ ਅਸਤੀਫ਼ਾ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮਨਜ਼ੂਰ ਕਰ ਲਿਆ ਹੈ। ਕੈਪਟਨ ਨੇ ਮੰਗਲਵਾਰ ਨੂੰ ਸੋਨੀਆ ਗਾਂਧੀ ਨੂੰ 7 ਪੰਨਿਆਂ ਦਾ ਅਸਤੀਫ਼ਾ ਭੇਜਿਆ ਸੀ ਤੇ ਨਾਲ ਹੀ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖ਼ਮੀ
ਅਸਤੀਫ਼ੇ ’ਚ ਕੈਪਟਨ ਅਮਰਿੰਦਰ ਨੇ ਸੋਨੀਆ ਗਾਂਧੀ, ਰਾਹੁਲ ਤੇ ਪ੍ਰਿਯੰਕਾ ਗਾਂਧੀ ’ਤੇ ਉਨ੍ਹਾਂ ਖਿਲਾਫ਼ ਸਾਜਿਸ਼ ’ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਬੁੱਧਵਾਰ ਨੂੰ ਕਾਂਗਰਸ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਕੈਪਟਨ ਦੇ ਅਸਤੀਫ਼ੇ ਨੂੰ ਮਨਜ਼ੂਰ ਕੀਤੇ ਜਾਣ ਦੀ ਟਵੀਟ ਰਾਹੀਂ ਪੁਸ਼ਟੀ ਕੀਤੀ ਹੈ। ਯਾਦ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ ’ਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।
ਭਿਆਨਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖ਼ਮੀ
NEXT STORY