ਜਲੰਧਰ (ਜਤਿੰਦਰ)— ਜਲੰਧਰ ਦੇ ਪ੍ਰੈੱਸ ਕਲੱਬ ਚੌਕ 'ਚ ਅੱਜ ਕਾਂਗਰਸ ਹਿਊਮਨ ਰਾਈਟਸ ਸੈੱਲ ਵੱਲੋਂ ਐੱਸ. ਐੱਚ. ਓ. ਬਲਵੀਰ ਸਿੰਘ ਦਾ ਪੁਤਲਾ ਫੂਕਿਆ ਗਿਆ। ਜਾਣਕਾਰੀ ਦਿੰਦੇ ਹੋਏ ਇਕ ਲੜਕੀ ਨੇ ਹੈੱਡ ਕਾਂਸਟੇਬਲ ਇੰਦਰਜੀਤ ਅਤੇ ਐੱਸ. ਐੱਚ. ਓ. ਬਲਵੀਰ ਸਿੰਘ 'ਤੇ ਸਰੀਰਕ ਸ਼ੋਸ਼ਣ ਅਤੇ ਨਸ਼ਾ ਦੇਣ ਦਾ ਦੋਸ਼ ਲਗਾਇਆ ਸੀ, ਜਿਸ ਦੇ ਚਲਦਿਆਂ ਕਾਂਗਰਸ ਹਿਊਮਨ ਰਾਈਟਸ ਸੈੱਲ ਵੱਲੋਂ ਬਲਵੀਰ ਸਿੰਘ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਹੈ ਕਿ ਜਿਵੇਂ ਡੀ. ਐੱਸ. ਪੀ. ਦਲਜੀਤ ਸਿੰਘ ਢਿੱਲੋਂ ਨੂੰ ਡਿਸਮਿਸ ਕੀਤਾ ਹੈ, ਉਸੇ ਤਰ੍ਹਾਂ ਐੱਸ. ਐੱਚ. ਓ. ਬਲਵੀਰ ਸਿੰਘ ਨੂੰ ਵੀ ਡਿਸਮਿਸ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰਥਲਾ 'ਚ ਮਹਿਲਾਵਾਂ ਦੇ ਲਈ ਬਣਾਏ ਗਏ ਨਸ਼ਾ ਛੁਡਾਊ ਕੇਂਦਰਾਂ ਦੇ ਨਵ ਕਿਰਨ ਕੇਂਦਰ 'ਚ ਲੁਧਿਆਣਾ ਦੀ ਇਕ ਲੜਕੀ ਵੱਲੋਂ ਨਸ਼ਾ ਕਰਨ ਲਈ ਮਜਬੂਰ ਕਰਨ ਦੇ ਕਥਿਤ ਦੋਸ਼ਾਂ ਦੇ ਚਲਦਿਆਂ ਫਿਰੋਜ਼ਰਪੁਰ 'ਚ ਤਾਇਨਾਤ ਡੀ. ਐੱਸ. ਪੀ. ਸਬ ਡਿਵੀਜ਼ਨ ਦਲਜੀਤ ਸਿੰਘ ਢਿੱਲੋਂ ਨੂੰ ਤੁਰੰਤ ਅਹੁਦੇ ਤੋਂ ਮੁਅੱਤਲ ਕਰਦੇ ਮਾਮਲਿਆਂ ਦੀ ਜਾਂਚ ਦੀ ਜ਼ਿੰਮੇਵਾਰੀ ਪੰਜਾਬ ਦੀ ਸੀਨੀਅਰ ਅਤੇ ਈਮਾਨਦਾਰ ਆਈ. ਪੀ. ਐੱਸ. ਅਧਿਕਾਰੀ ਅਨੀਤਾ ਪੁੰਜ ਨੂੰ ਸੌਂਪੀ ਹੈ।
ਫਿਰੋਜ਼ਪੁਰ 'ਚ ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
NEXT STORY