ਚੰਡੀਗੜ੍ਹ (ਸਰਬਜੀਤ ਬਾਵਾ, ਗੁਰਪ੍ਰੀਤ ਚਾਵਲਾ) - ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਲਾਡੀ 28 ਦਸੰਬਰ ਨੂੰ ਬੀਜੇਪੀ ’ਚ ਸ਼ਾਮਲ ਹੋਏ ਸਨ। ਬੀਜੇਪੀ ’ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣਾ ਮਨ ਫਿਰ ਬਦਲ ਲਿਆ ਅਤੇ 6 ਦਿਨ ਬਾਅਦ ਵਾਪਸ ਕਾਂਗਰਸ ’ਚ ਸ਼ਾਮਲ ਹੋ ਗਏ। ਅਜਿਹਾ ਕਰਕੇ ਉਨ੍ਹਾਂ ਨੇ ਬੀਜੇਪੀ ਨੂੰ ਝਟਕਾ ਲੱਗਾ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ
ਜ਼ਿਕਰਯੋਗ ਹੈ ਕਿ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਸਿਰਫ਼ ਸੱਤ ਦਿਨਾਂ ਵਿੱਚ ਭਾਜਪਾ ਤੋਂ ਮੋਹ ਭੰਗ ਹੋ ਗਿਆ। ਪਿਛਲੇ ਸਾਲ 28 ਦਸੰਬਰ, 2021 ਨੂੰ ਉਹ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ। ਹੁਣ ਉਹ ਭਾਜਪਾ ਛੱਡ ਕੇ ਇਕ ਵਾਰ ਫਿਰ ਆਪਣੀ ਪੁਰਾਣੀ ਪਾਰਟੀ 'ਚ ਪਰਤ ਆਏ ਹਨ। 28 ਦਸੰਬਰ ਨੂੰ ਲਾਡੀ ਦੇ ਨਾਲ ਕਾਦੀਆਂ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਫਤਿਹ ਜੰਗ ਬਾਜਵਾ ਵੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ’ਤੇ CM ਚੰਨੀ ਤੇ ਮੰਤਰੀ ਆਸ਼ੂ ਦਾ ਡਬਲ ਅਟੈਕ, ਵਿੰਨ੍ਹੇ ਇਹ ਨਿਸ਼ਾਨੇ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਬਟਾਲਾ ’ਚ ਵਾਪਰੀ ਘਟਨਾ : ਪਤੰਗ ਉਡਾ ਰਹੇ 12 ਸਾਲਾਂ ਬੱਚੇ ’ਤੇ ਸ਼ਰਾਬੀ ਨੇ ਚਲਾਈਆਂ ਗੋਲੀਆਂ
NEXT STORY