ਲੁਧਿਆਣਾ (ਹਿਤੇਸ਼) : ਲੋਕ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਵੱਲੋਂ ਪੰਜਾਬ ਦੀਆਂ ਅੱਧੀਆਂ ਤੋਂ ਵੱਧ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਇਸ ਮਾਮਲੇ ’ਚ ਕਾਂਗਰਸ ਅਤੇ ਅਕਾਲੀ ਦਲ ਸਭ ਤੋਂ ਪਿੱਛੇ ਚੱਲ ਰਹੇ ਹਨ। ਜਿੱਥੋਂ ਤੱਕ ਕਾਂਗਰਸ ਦਾ ਸਵਾਲ ਹੈ, ਉਸ ਨੂੰ ਲੈ ਕੇ ਇਹ ਗੱਲ ਸਾਹਮਣੇ ਆਈ ਹੈ ਕਿ ਨੇਤਾਵਾਂ ਦੇ ਪਾਰਟੀ ਛੱਡਣ ਦੇ ਡਰੋਂ ਉਮੀਦਵਾਰਾਂ ਦੇ ਐਲਾਨ 'ਚ ਦੇਰ ਕੀਤੀ ਜਾ ਰਹੀ ਹੈ ਕਿਉਂਕਿ ਕਾਂਗਰਸ ਦੇ 2 ਮੌਜੂਦਾ ਸੰਸਦ ਮੈਂਬਰ ਪਰਨੀਤ ਕੌਰ ਅਤੇ ਰਵਨੀਤ ਬਿੱਟੂ ਭਾਜਪਾ ਅਤੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਗੁਰਪ੍ਰੀਤ ਸਿੰਘ ਜੀ. ਪੀ. ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਣ ਚੁੱਕੇ ਹਨ।
ਇਹ ਵੀ ਪੜ੍ਹੋ : Trains 'ਚ ਲੰਬੇ ਰੂਟਾਂ ਦਾ ਸਫ਼ਰ ਹੋਇਆ ਬੇਹੱਦ ਔਖਾ, ਜੂਨ ਤੱਕ ਕੋਈ ਪਲਾਨ ਹੈ ਤਾਂ ਜ਼ਰਾ ਦਿਓ ਧਿਆਨ
ਇਸ ਤੋਂ ਇਲਾਵਾ ਵੀ ਕਾਂਗਰਸ ਦੇ ਕਈ ਅਜਿਹੇ ਵੱਡੇ ਨੇਤਾ ਹਨ, ਜੋ ਲੋਕ ਸਭਾ ਚੋਣਾਂ ਦੌਰਾਨ ਟਿਕਟ ਹਾਸਲ ਕਰਨ ਲਈ ਦੂਜੀਆਂ ਪਾਰਟੀਆਂ ਦੇ ਸੰਪਰਕ ’ਚ ਹਨ। ਇਨ੍ਹਾਂ ’ਚ ਕੁੱਝ ਨੇਤਾ ਕਾਂਗਰਸ ਟਿਕਟ ਦੀ ਦਾਅਵੇਦਾਰੀ ਜਤਾ ਰਹੇ ਹਨ ਅਤੇ ਕੁੱਝ ਮੌਜੂਦਾ ਸੰਸਦ ਮੈਂਬਰ ਅਤੇ ਪਿਛਲੀ ਵਾਰ ਚੋਣ ਲੜਨ ਵਾਲੇ ਨੇਤਾਵਾਂ ਨੂੰ ਟਿਕਟ ਕੱਟਣ ਦਾ ਡਰ ਸਤਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕਾਂਗਰਸ ਫੂਕ-ਫੂਕ ਕੇ ਕਦਮ ਰੱਖ ਰਹੀ ਹੈ। ਸ਼ਾਇਦ ਇਸੇ ਕਾਰਨ ਟਿਕਟਾਂ ਦਾ ਐਲਾਨ ਕਰਨ ’ਚ ਦੇਰ ਹੋ ਰਹੀ ਹੈ। ਸੂਤਰਾਂ ਮੁਤਾਬਕ ਕਾਂਗਰਸ ਵੱਲੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦਾ ਐਲਾਨ ਹੋਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਕੋਈ ਨੇਤਾ ਟਿਕਟ ਨਾ ਮਿਲਣ ’ਤੇ ਕਾਂਗਰਸ ਛੱਡ ਕੇ ਜਾਵੇਗਾ ਵੀ ਤਾਂ ਦੂਜੀਆਂ ਪਾਰਟੀਆਂ ਕੋਲ ਉਨ੍ਹਾਂ ਨੂੰ ਉਮੀਦਵਾਰ ਬਣਾਉਣ ਦੀ ਗੁੰਜਾਇਸ਼ ਕਾਫੀ ਘੱਟ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ 'ਲੂ' ਚੱਲਣ ਨੂੰ ਲੈ ਕੇ ਆਈ ਤਾਜ਼ਾ Update, ਜਾਣੋ ਅਗਲੇ ਹਫ਼ਤੇ ਦੇ ਮੌਸਮ ਦਾ ਹਾਲ
5 ਤੋਂ ਵੱਧ ਸੀਟਾਂ ’ਤੇ ਚਿਹਰੇ ਬਦਲਣ ਦੀ ਤਸਵੀਰ ਹੋ ਚੁੱਕੀ ਹੈ ਸਾਫ਼
ਕਾਂਗਰਸ ਵੱਲੋਂ ਚਾਹੇ ਸਾਰੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਪਰ ਪੰਜਾਬ ’ਚ 2019 ਦੇ ਮੁਕਾਬਲੇ 5 ਤੋਂ ਵੱਧ ਸੀਟਾਂ ’ਤੇ ਚਿਹਰੇ ਬਦਲਣ ਦੀ ਤਸਵੀਰ ਪਹਿਲਾਂ ਹੀ ਸਾਫ਼ ਹੋ ਚੁੱਕੀ ਹੈ। ਇਨ੍ਹਾਂ ’ਚ ਪਟਿਆਲਾ ਤੋਂ ਪਰਨੀਤ ਕੌਰ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਗੁਰਪਾਸਪੁਰ ਤੋਂ ਸੁਨੀਲ ਜਾਖੜ ਭਾਜਪਾ ਅਤੇ ਹੁਸ਼ਿਆਰਪੁਰ ਤੋਂ ਪਿਛਲੀ ਵਾਰ ਲੋਕ ਸਭਾ ਚੋਣਾਂ ਲੜਨ ਵਾਲੇ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ।
ਇਸ ਤੋਂ ਇਲਾਵਾ 2019 ’ਚ ਕਾਂਗਰਸ ਦੀ ਟਿਕਟ ’ਤੇ ਸੰਗਰੂਰ ਤੋਂ ਚੋਣ ਲੜਨ ਵਾਲੇ ਕੇਵਲ ਸਿੰਘ ਢਿੱਲੋਂ ਭਾਜਪਾ ’ਚ ਸ਼ਾਮਲ ਹੋ ਚੁੱਕੇ ਹਨ ਅਤੇ ਬਠਿੰਡਾ ਤੋਂ ਪਿਛਲੀ ਵਾਰ ਦੇ ਉਮੀਦਵਾਰ ਰਾਜਾ ਵੜਿੰਗ ਹੁਣ ਉੱਥੋਂ ਆਪਣੀ ਪਤਨੀ ਲਈ ਟਿਕਟ ਮੰਗ ਰਹੇ ਹਨ। ਹਾਲਾਂਕਿ ਮੌਜੂਦਾ ਸੰਸਦ ਮੈਂਬਰਾਂ ਮੁਨੀਸ਼ ਤਿਵਾੜੀ, ਗੁਰਜੀਤ ਸਿੰਘ ਔਜਲਾ, ਮੁਹੰਮਦ ਸਦੀਕ, ਡਾ. ਅਮਰ ਸਿੰਘ, ਜਸਵੀਰ ਸਿੰਘ ਡਿੰਪਾ ਦੇ ਨਾਲ ਪਿਛਲੀ ਵਾਰ ਕਾਂਗਰਸ ਦੀ ਟਿਕਟ ’ਤੇ ਫਿਰੋਜ਼ਪੁਰ ਤੋਂ ਚੋਣ ਲੜਲ ਵਾਲੇ ਸ਼ੇਰ ਸਿੰਘ ਘੁਬਾਇਆ ਅਤੇ ਜਲੰਧਰ ਤੋਂ ਉਮੀਦਵਾਰ ਰਹੇ ਚੌਧਰੀ ਪਰਿਵਾਰ ਨੂੰ ਕਾਂਗਰਸ ਵੱਲੋਂ ਇਕ ਵਾਰ ਫਿਰ ਟਿਕਟ ਦੇਣ ਸਬੰਧੀ ਸਸਪੈਂਸ ਬਰਕਰਾਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ 2024: ਅੱਜ ਉਮੀਦਵਾਰਾਂ ਦਾ ਐਲਾਨ ਕਰ ਸਕਦਾ ਹੈ ਸ਼੍ਰੋਮਣੀ ਅਕਾਲੀ ਦਲ
NEXT STORY