ਚੰਡੀਗੜ੍ਹ(ਰਮਨਜੀਤ)- ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਨਬਸ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਠੇਕਾ ਕਰਮੀ ਅਤੇ ਆਊਟਸੋਰਸ ਕਰਮਚਾਰੀਆਂ ਦੀ ਰਾਜ ਪੱਧਰੀ ਹੜਤਾਲ ਦਾ ਸਮਰਥਨ ਕਰਦੇ ਹੋਏ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਪ੍ਰਾਈਵੇਟ ਬੱਸ ਮਾਫੀਆ ਨੂੰ ਹੱਲਾਸ਼ੇਰੀ ਦੇ ਕੇ ਸਰਕਾਰੀ ਟਰਾਂਸਪੋਰਟ ਏਜੰਸੀਆਂ ਨੂੰ ਖਤਮ ਕਰਨਾ ਚਾਹੁੰਦੀ ਹੈ।
ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿਚ ਪ੍ਰਾਈਵੇਟ ਟਰਾਂਸਪੋਰਟ ਮਾਫੀਆ ਨੂੰ ਹੁਲਾਰਾ ਦੇਣ ਲਈ ਪਿਛਲੀ ਬਾਦਲ ਸਰਕਾਰ ਦੀ ਤਰ੍ਹਾਂ ਹੀ ਸਰਕਾਰੀ ਟਰਾਂਸਪੋਰਟ ਦੇ ਬੇੜੇ ਨੂੰ ਡੁਬੋ ਰਹੀ ਹੈ, ਜਦੋਂਕਿ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵਾਅਦਾ ਕੀਤਾ ਸੀ ਕਿ ਸੂਬੇ ਵਿਚੋਂ ਬਾਦਲਾਂ ਦੇ ਟਰਾਂਸਪੋਰਟ ਮਾਫੀਏ ਦਾ ਸਫਾਇਆ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੁਲਸ ਹਿਰਾਸਤ ’ਚ ਵਿਅਕਤੀ ਦੀ ਭੇਤਭਰੀ ਹਾਲਤ ’ਚ ਮੌਤ
ਚੀਮਾ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਅੱਜ ਵੀ ਇੱਕ ਪਰਮਿਟ ’ਤੇ ਕਈ ਕਈ ਬੱਸਾਂ ਚਲਾ ਰਿਹਾ ਹੈ, ਜਿਸ ਕਾਰਨ ਰਾਜ ਦੇ ਖਜ਼ਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਨਾ ਤਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਅਤੇ ਨਾ ਹੀ ਕੰਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ।
ਇਹ ਵੀ ਪੜ੍ਹੋ- 32 ਕਿਸਾਨ ਜੱਥੇਬੰਦੀਆਂ ਨਾਲ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਨੇਤਾ ਕਰਨਗੇ ਗੱਲਬਾਤ
ਚੀਮਾ ਨੇ ਮੁੱਖ ਮੰਤਰੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕਰਮੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੇ ਹਨ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
'ਘੱਟੋ-ਘੱਟ ਸਮਰਥਨ ਮੁੱਲ ਵਧਾਉਣਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਮੋਦੀ ਸਰਕਾਰ ਦੀ ਵਚਨਬੱਧਤਾ ਦਾ ਸਬੂਤ'
NEXT STORY