ਜਲੰਧਰ (ਗੁਲਸ਼ਨ, ਆਸ਼ੀਸ਼ ਉਸ਼ਾ ਅਗਰਵਾਲ)– ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਅੱਜ ਭਾਜਪਾ ਦੇ ਹੱਕ ’ਚ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ ’ਤੇ ਜਲੰਧਰ ਪੁੱਜੇ। ਸਥਾਨਕ ਹੋਟਲ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਕਾਂਗਰਸ ਸਿਰਫ਼ ਡਰਾਉਣ ਦੀ ਰਾਜਨੀਤੀ ਕਰਦੀ ਹੈ, ਉਨ੍ਹਾਂ ਦਾ ਕੰਮ ਸਿਰਫ਼ ਫੁੱਟ ਪਾਉਣਾ ਤੇ ਰਾਜ ਕਰਨਾ ਹੈ।
ਇਹ ਖ਼ਬਰ ਵੀ ਪੜ੍ਹੋ : ਛੁੱਟੀਆਂ ਦੌਰਾਨ ਡੀ. ਈ. ਓ. ਦਾ ਅਜੀਬੋ-ਗਰੀਬ ਫਰਮਾਨ, ਸਕੂਲਾਂ ’ਚ ਹਾਜ਼ਰ ਹੋ ਕੇ ਅਧਿਆਪਕ ਕਰਨਗੇ ਦਾਖ਼ਲੇ
ਕਾਂਗਰਸ ਆਪਣੀਆਂ ਕਮਜ਼ੋਰੀਆਂ ਲੁਕੋ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਭਾਜਪਾ 400 ਸੀਟਾਂ ਜਿੱਤ ਕੇ ਸੰਵਿਧਾਨ ’ਚ ਬਦਲਾਅ ਕਰੇਗੀ, ਜਦਕਿ ਕਾਂਗਰਸ ਪਾਰਟੀ ਖ਼ੁਦ ਪੰਡਤ ਜਵਾਹਰ ਲਾਲ ਨਹਿਰੂ ਦੇ ਸਮੇਂ ਤੋਂ ਲੈ ਕੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਲਗਭਗ 100 ਵਾਰ ਸੰਵਿਧਾਨ ’ਚ ਸੋਧ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿੰਨੀ ਬੇਇਨਸਾਫ਼ੀ ਕਾਂਗਰਸ ਨੇ ਕੀਤੀ ਹੈ, ਅੱਜ ਤੱਕ ਕਿਸੇ ਨੇ ਨਹੀਂ ਕੀਤੀ। ਹੁਣ ਕਾਂਗਰਸ ਦੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ। ਉਸ ਕੋਲ ਹੁਣ ਦੱਸਣ ਲਈ ਕੁਝ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਣਦੇ ਹਨ ਕਿ ਅਜਿਹੇ ਗੁੰਮਰਾਹ ਕਰਨ ਵਾਲੇ ਲੋਕਾਂ ਨਾਲ ਕਿਵੇਂ ਨਜਿੱਠਣਾ ਹੈ।
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ 1 ਜੂਨ ਨੂੰ ਆਖਰੀ ਪੜਾਅ ਦੀਆਂ ਚੋਣਾਂ ਹੋ ਰਹੀਆਂ ਹਨ। 4 ਜੂਨ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਸਭ ਕੁਝ ਸਪੱਸ਼ਟ ਹੋ ਜਾਵੇਗਾ ਤੇ ਨਤੀਜਿਆਂ ਤੋਂ ਬਾਅਦ ਰਾਹੁਲ ਗਾਂਧੀ ਵਿਦੇਸ਼ ਤੇ ਕੇਜਰੀਵਾਲ ਨੂੰ ਜੇਲ੍ਹ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹੌਸਲੇ ਪੂਰੀ ਤਰ੍ਹਾਂ ਨਾਲ ਪਸਤ ਹੋ ਚੁੱਕੇ ਹਨ। ਭਾਜਪਾ ਨੇ 2014 ਤੇ 2019 ’ਚ ਦਿੱਲੀ ਦੀਆਂ 7 ਲੋਕ ਸਭਾ ਸੀਟਾਂ ਜਿੱਤੀਆਂ ਹਨ।
ਉਨ੍ਹਾਂ ਕਿਹਾ ਕਿ ‘ਆਪ’ ਅੰਦਰੋਂ ਖੋਖਲੀ ਹੋ ਚੁੱਕੀ ਹੈ। ਮੁੱਖ ਮੰਤਰੀ ਯਾਦਵ ਨੇ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਮਾਣ ਹੈ। ਉਨ੍ਹਾਂ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਜੋ ਕੀਤਾ, ਉਹ ਅੱਜ ਤੱਕ ਕਿਸੇ ਨੇ ਨਹੀਂ ਕੀਤਾ। ਇਸ ਸਮੇਂ ਪੂਰੇ ਦੇਸ਼ ’ਚ ਮੋਦੀਮਈ ਮਾਹੌਲ ਹੈ।
ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਉਹ ਦੇਸ਼ ’ਚ 200 ਤੋਂ ਵੱਧ ਜਨਤਕ ਮੀਟਿੰਗਾਂ ਤੇ ਰੋਡ ਸ਼ੋਅ ਕਰ ਚੁੱਕੇ ਹਨ। ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਨੂੰ ਲੈ ਕੇ ਦੇਸ਼ ਦੇ ਲੋਕਾਂ ’ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ 400 ਸੀਟਾਂ ਜਿੱਤ ਕੇ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ। ਇਸ ਮੌਕੇ ਜ਼ਿਲਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਜਨ. ਸਕੱਤਰ ਰਾਜੇਸ਼ ਕਪੂਰ, ਮੀਤ ਪ੍ਰਧਾਨ ਅਸ਼ਵਨੀ ਭੰਡਾਰੀ, ਅਵਿਨਾਸ਼ ਚੰਦਰ ਤੇ ਜੀਵਨ ਗਰਗ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਹਰਿਆਣਾ, ਪੱਛਮੀ ਬੰਗਾਲ ਅਤੇ ਉੱਤਰਾਖੰਡ ’ਚ ਸੀਏਏ ਤਹਿਤ ਮਿਲਣ ਲੱਗੀ ਨਾਗਰਿਕਤਾ
NEXT STORY