ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਲੱਖੇਵਾਲੀ ਜ਼ੋਨ ਤੋਂ ਕਾਂਗਰਸ ਦੀ ਟਿਕਟ ’ਤੇ ਮੈਂਬਰ ਬਣੇ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਜੋ ਕਿ ਬੀਤੇ ਦਿਨੀਂ ਕਾਂਗਰਸ ਤੋਂ ਅਸਤੀਫ਼ਾ ਦੇ ਗਏ ਸਨ ਨੇ ਭਾਜਪਾ ’ਚ ਜਾਣ ਦਾ ਐਲਾਨ ਕੀਤਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਾਕਾ ਲੱਖੇਵਾਲੀ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਦੀਆਂ ਗਲਤ ਨੀਤੀਆਂ ਦੇ ਚੱਲਦੇ ਉਨ੍ਹਾਂ ਨੇ ਭਾਜਪਾ ’ਚ ਜਾਣ ਦਾ ਫ਼ੈਸਲਾ ਲਿਆ ਹੈ। ਉਹ ਅਗਲੇ ਹਫਤੇ ਭਾਜਪਾ ਜੁਆਇੰਨ ਕਰਨਗੇ।
ਉਨ੍ਹਾਂ ਨੇ ਕਿਹਾ ਕਿ ਭਾਜਪਾ ’ਚ ਵਰਕਰ ਦੇ ਕੰਮ ਦੀ ਕਦਰ ਹੈ ਜਦਕਿ ਕਾਂਗਰਸ ’ਚ ਹੁਣ ਇਹ ਕਦਰ ਨਹੀਂ ਹੈ। ਕਾਕਾ ਲੱਖੇਵਾਲੀ ਨੇ ਕਿਹਾ ਕਿ ਰਾਹੁਲ ਗਾਂਧੀ ਲਈ ਸੱਤਿਆਗ੍ਰਹਿ ਚਲਾਉਣ ਵਾਲੀ ਕਾਂਗਰਸ ਪੰਜਾਬ ’ਚ ਬਲਵਿੰਦਰ ਸੇਖੋਂ ਨਾਲ ਹੋਏ ਧੱਕੇ ’ਤੇ ਚੁੱਪ ਰਹੀ। ਉਨ੍ਹਾਂ ਪੰਜਾਬ ਪ੍ਰਧਾਨ ਦੇ ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ਉਪਰੰਤ ਰਿਹਾਈ ਸਮੇਂ ਜਾਣ ’ਤੇ ਵੀ ਸਵਾਲ ਖੜ੍ਹੇ ਕੀਤੇ। ਕਾਕਾ ਲੱਖੇਵਾਲੀ ਨੇ ਕਿਹਾ ਕਿ ਜਲਦ ਉਹ ਭਾਜਪਾ ’ਚ ਸ਼ਾਮਲ ਹੋ ਰਹੇ ਹਨ।
ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ 'ਚ ਬਦਲਾਅ, ਜਲੰਧਰ ਦੇ DCP ਰਹੇ ਰਾਜਿੰਦਰ ਸਿੰਘ ਨੇ ਜੁਆਇਨ ਕੀਤੀ ਭਾਜਪਾ
NEXT STORY