ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) - ਪੰਜਾਬ ਦੀ ਕਾਂਗਰਸ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਲੱਖਾਂ ਦਾਅਵੇ ਕਰ ਰਹੀ ਹੈ। ਨਸ਼ਾ ਤਸਕਰਾਂ ਦੇ ਖਿਲਾਫ ਇਕ ਪਾਸੇ ਐੱਸ. ਟੀ. ਐੱਫ ਵਲੋਂ ਜ਼ੋਰਦਾਰ ਮੁਹਿੰਮ ਵਿੱਢੀ ਹੋਈ ਹੈ ਅਤੇ ਦੂਜੇ ਪਾਸੇ ਕਾਂਗਰਸ ਨਾਲ ਸਬੰਧਿਤ ਕੁਝ ਆਗੂ ਸ਼ਰੇਆਮ ਨਸ਼ਾ ਤਸ਼ਕਰੀ ਕਰ ਰਹੇ ਹਨ। ਇਸ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਸਥਾਨਕ ਕਾਂਗਰਸੀ ਆਗੂ ਨੂੰ ਥਾਣਾ ਸਿਟੀ ਪੁਲਸ ਨੇ ਉਸ ਦੇ ਸਾਥੀ ਸਣੇ 4 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ। ਜਾਣਕਾਰੀ ਅਨੁਸਾਰ ਸਥਾਨਕ ਕੋਟਕਪੂਰਾ ਰੋਡ ਬਾਈਪਾਸ 'ਤੇ ਚੈਕਿੰਗ ਦੌਰਾਨ ਜਦੋਂ ਪੁਲਸ ਨੇ ਸ਼ੱਕ ਦੇ ਅਧਾਰ 'ਤੇ ਤਲਾਸ਼ੀ ਲਈ ਤਾਂ ਮਨੀ ਪੁੱਤਰ ਰਾਜਾ ਖਾਨ ਤੇ ਵਕੀਲ ਸਿੰਘ ਪੁੱਤਰ ਹਰਨੇਕ ਸਿੰਘ ਨੂੰ 4 ਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕੀਤਾ।
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਵਕੀਲ ਸਿੰਘ ਨੇ ਇਹ ਹੈਰੋਇਨ ਮਨੀ ਨੂੰ ਵੇਚੀ ਸੀ। ਪੁਲਸ ਨੇ ਖਰੀਦਦਾਰ ਤੇ ਹੈਰੋਇਨ ਵੇਚਣ ਵਾਲੇ ਦੋਵਾਂ ਵਿਅਕਤੀਆਂ ਨੂੰ ਹੈਰੋਇਨ ਸਣੇ ਰੰਗੇ ਹੱਥੀਂ ਕਾਬੂ ਕਰ ਲਿਆ। ਦੱਸ ਦੇਈਏ ਕਿ ਵਕੀਲ ਸਿੰਘ ਦਾ ਸਬੰਧ ਕਾਂਗਰਸ ਪਾਰਟੀ ਨਾਲ ਹੈ ਅਤੇ ਉਹ 2 ਵਾਰ ਕਾਂਗਰਸ ਦੀ ਟਿਕਟ 'ਤੇ ਕੌਂਸਲਰ ਦੀ ਚੋਣ ਲੜ ਚੁੱਕਾ ਹੈ।
ਕੈਪਟਨ ਵਲੋਂ ਮੋਦੀ ਨੂੰ 3 ਦਰਿਆਵਾਂ ਦੇ ਕਿਨਾਰੇ ਪੱਕੇ ਕਰਨ ਦੀ ਅਪੀਲ
NEXT STORY