ਚੰਡੀਗੜ੍ਹ/ਲੁਧਿਆਣਾ (ਹਿਤੇਸ਼) : ਲੁਧਿਆਣਾ ਤੋਂ ਕਾਂਗਰਸੀ ਆਗੂ ਦਲਜੀਤ ਸਿੰਘ ਭੋਲਾ ਗਰੇਵਾਲ ਮੰਗਲਵਾਰ ਨੂੰ ਲੋਕ ਸਭਾ ਮੈਂਬਰ ਭਗਵੰਤ ਮਾਨ, ਆਪ ਆਗੂ ਰਾਘਵ ਚੱਢਾ ਅਤੇ ਵਿਧਾਇਕ ਬਲਜਿੰਦਰ ਕੌਰ ਦੀ ਅਗਵਾਈ 'ਚ ਮੁੜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਦਲਜੀਤ ਗਰੇਵਾਲ ਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹਿਆ ਹੈ।
ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ 'ਚ ਕਬੱਡੀ ਖਿਡਾਰੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ
ਦਲਜੀਤ ਸਿੰਘ ਗਰੇਵਾਲ ਨੇ ਹਲਕਾ ਪੂਰਬੀ ਤੋਂ ਆਜ਼ਾਦ ਅਤੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ। ਇਸ ਤੋਂ ਬਾਅਦ ਉਹ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ ਪੰਜਾਬ ਦਾ ਜਨਰਲ ਸਕੱਤਰ ਵੀ ਬਣਾਇਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਸਪਾ ਸੈਂਟਰਾਂ ਦੀ ਆੜ 'ਚ ਚੱਲ ਰਿਹੈ ਗੰਦਾ ਧੰਦਾ, ਮਸਾਜ ਦੀ ਫ਼ੀਸ ਲੈ ਕੇ ਦਿੱਤੀ ਜਾਂਦੀ ਹੈ ਜਿਸਮ ਫਿਰੋਸ਼ੀ ਦੀ ਆਫ਼ਰ
ਉਨ੍ਹਾਂ ਦੇ ਕਾਂਗਰਸ ਦੇ ਵਿਧਾਇਕ ਸੰਜੇ ਤਲਵਾੜ ਨਾਲ ਰਿਸ਼ਤੇ ਜ਼ਿਆਦਾ ਵਧੀਆ ਨਹੀਂ ਰਹੇ ਅਤੇ ਟਿਕਣ ਮਿਲਣ ਦੀ ਉਮੀਦ ਨਾ ਹੋਣ ਦੇ ਮੱਦੇਨਜ਼ਰ ਉਨ੍ਹਾਂ ਨੇ ਸੋਮਵਾਰ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਦੁਖੀ ਹੋਣ ਦੀ ਗੱਲ ਕਹਿ ਕੇ ਅਸਤੀਫ਼ਾ ਦੇ ਦਿੱਤਾ ਸੀ। ਇਸ ਦੇ ਅਗਲੇ ਹੀ ਦਿਨ ਦਲਜੀਤ ਭੋਲਾ ਚੰਡੀਗੜ੍ਹ 'ਚ ਭਗਵੰਤ ਮਾਨ ਅਤੇ ਰਾਘਵ ਚੱਢਾ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੈਨੇਡਾ ਰਹਿੰਦੀ ਬੇਅੰਤ ਕੌਰ ਦਾ ਪਰਿਵਾਰ ਆਇਆ ਸਾਹਮਣੇ, ਕੀਤੇ ਵੱਡੇ ਖ਼ੁਲਾਸੇ
NEXT STORY