ਪਾਇਲ (ਧੀਰਾ) : ਸ਼ਹਿਰ ਦੇ ਕਾਂਗਰਸੀ ਆਗੂ ਮੇਜਰ ਸਿੰਘ ਪੁੱਤਰ ਬੱਗਾ ਸਿੰਘ ਕਨੇਚ ਵਾਲਿਆਂ (67) ਦੀ ਕੋਰੋਨਾ ਕਾਰਣ ਮੌਤ ਹੋ ਗਈ। ਮ੍ਰਿਤਕ ਦੇ ਭਤੀਜੇ ਹੈਪੀ ਨੇ ਦੱਸਿਆ ਕਿ ਮੇਜਰ ਸਿੰਘ ਨੂੰ 17 ਫਰਵਰੀ ਨੂੰ ਬੁਖ਼ਾਰ ਹੋਇਆ ਅਤੇ ਉਨ੍ਹਾਂ ਨੂੰ ਰਾੜਾ ਸਾਹਿਬ ਵਿਖੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹ ਠੀਕ ਨਾ ਹੋਏ। ਇਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ਨੂੰ ਅਨੰਦ ਹਸਪਤਾਲ ਮਾਛੀਵਾੜਾ ਸਾਹਿਬ ਵਿਖੇ ਦਾਖ਼ਲ ਕਰਵਾਇਆ ਪਰ ਉੱਥੇ 9 ਦਿਨ ਰਹਿਣ ਤੋਂ ਬਾਅਦ ਵੀ ਉਹ ਠੀਕ ਨਾ ਹੋਏ ਅਤੇ ਉਨ੍ਹਾਂ ਦੀ ਹਾਲਤ ਵਿਗੜ ਗਈ।
ਇਸੇ ਦੌਰਾਨ 6 ਮਾਰਚ ਨੂੰ ਮੇਜਰ ਸਿੰਘ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ, ਜੋ ਪਾਜ਼ੇਟਿਵ ਪਾਇਆ ਗਿਆ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪਾਇਲ ਵਿਖੇ ਮੇਜਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਕਿਸਾਨ ਅੰਦੋਲਨ ’ਚ SGPC ਦੀ ਭੂਮਿਕਾ ਬਾਰੇ ਹਰਜੀਤ ਗਰੇਵਾਲ ਨੇ ਬੀਬੀ ਜਾਗੀਰ ਕੌਰ ਨੂੰ ਲਿਖਿਆ ਪੱਤਰ
NEXT STORY