ਲੁਧਿਆਣਾ (ਅਨਿਲ): ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸੀ ਆਗੂ ਅਤੇ ਪੰਜਾਬ ਯੂਥ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਦੀ ਸ਼ਿਕਾਇਤ 'ਤੇ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਸਾਜ਼ਿਸ਼ ਤਹਿਤ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ।
ਜਾਂਚ ਅਧਿਕਾਰੀ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਮਨਵੀਰ ਸਿੰਘ ਧਾਲੀਵਾਲ ਵਾਸੀ ਕਾਸਾਬਾਦ ਨੇ ਦੱਸਿਆ ਕਿ ਉਸ ਦੇ ਜਾਣਕਾਰ ਅਨਮੋਲ ਰਤਨ ਸਿੰਘ ਅਤੇ ਉਸ ਦੇ ਪਿਤਾ ਬਲਕਰਨ ਸਿੰਘ ਭੱਟੀ ਵਾਸੀ ਮੋਹਾਲੀ ਨੇ ਉਸ ਨੂੰ ਜਲਾਲਾਬਾਦ ਵਿਚ ਟ੍ਰਾਂਸਪੋਰਟੇਸ਼ਨ ਦਾ ਟੈਂਡਰ ਦਿਵਾਉਣ ਦੇ ਨਾਂ 'ਤੇ 11 ਲੱਖ ਰੁਪਏ ਹਾਸਲ ਕੀਤੇ ਸਨ। ਪਰ ਬਾਅਦ ਵਿਚ ਮੁਲਜ਼ਮਾਂ ਵੱਲੋਂ ਉਸ ਨੂੰ ਕੋਈ ਵੀ ਟੈਂਡਰ ਨਹੀਂ ਦਿਵਾਇਆ ਗਿਆ ਅਤੇ ਨਾ ਹੀ ਉਸ ਵੱਲੋਂ ਦਿੱਤੀ ਗਈ ਰਕਮ ਵਾਪਸ ਕੀਤੀ ਗਈ।
ਜਿਸ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਉਕਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਮੁਲਜ਼ਮ ਅਨਮੋਲ ਰਤਨ ਸਿੰਘ ਅਤੇ ਉਸ ਦੇ ਪਿਤਾ ਬਲਕਰਨ ਸਿੰਘ ਭੱਟੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਅਨੁਸਾਰ ਇਸ ਮਾਮਲੇ ਵਿਚ ਮੁਲਜ਼ਮ ਅਜੇ ਤੱਕ ਫਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਮਿਲੀ ਵਿਦਿਆਰਥੀ ਦੀ ਲਾਸ਼
NEXT STORY