ਪਟਿਆਲਾ (ਰਾਹੁਲ) : ਬੀਤੀ ਦੇਰ ਰਾਤ ਪਟਿਆਲਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਕਾਂਗਰਸੀ ਨੇਤਾ ਗੁਰਕੀਰਤ ਸਿੰਘ ਥੂਹੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ-ਸੰਗਰੂਰ ਹਾਈਵੇਅ 'ਤੇ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਨਾਭਾ ਬਲਾਕ ਦੇ ਪਿੰਡ ਥੂਹੀ ਦੇ ਰਹਿਣ ਵਾਲੇ ਗੁਰਕੀਰਤ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਵੀ ਸਨ। ਉਨ੍ਹਾਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਾਰਟੀ 'ਚ ਸੋਗ ਛਾ ਗਿਆ ਹੈ।
ਅੰਮ੍ਰਿਤਸਰ ਰੇਲ ਹਾਦਸਾ : ਨਵਜੋਤ ਕੌਰ ਸਿੱਧੂ ਖਿਲਾਫ ਅਦਾਲਤ ਕਰੇਗੀ ਸੁਣਵਾਈ (ਪੜੋ 3 ਨਵੰਬਰ ਦੀਆਂ ਖਾਸ ਖਬਰਾਂ)
NEXT STORY