ਲੁਧਿਆਣਾ (ਰਾਜ) : ਕਾਂਗਰਸੀ ਨੇਤਾ ਗੁਰਸਿਮਰਨ ਮੰਡ ਨੇ ਘਰ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਹੈ, ਜਿਸ ’ਚ ਮੰਡ ਨੇ ਕਿਹਾ ਕਿ ਉਹ 40 ਦਿਨ ਤੋਂ ਘਰ ’ਚ ਨਜ਼ਰਬੰਦ ਹਨ। ਉਨ੍ਹਾਂ ਨੂੰ 102 ਬੁਖ਼ਾਰ ਹੈ ਪਰ ਉਨ੍ਹਾਂ ਨੂੰ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਵੀਡੀਓ ’ਚ ਮੰਡ ਨੇ ਕਿਹਾ ਕਿ ਉਹ ਦੇਸ਼ ਭਗਤ ਹਨ। ਉਨ੍ਹਾਂ ਨੂੰ ਘਰ ’ਚ ਨਜ਼ਰਬੰਦ ਕਰ ਰੱਖਿਆ ਹੈ। ਉਨ੍ਹਾਂ ਨੂੰ ਧਮਕੀਆਂ ਦੇਣ ਵਾਲੇ ਖੁਲ੍ਹੇਆਮ ਘੁੰਮ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕ ਕੜਾਕੇ ਦੀ 'ਠੰਡ' ਲਈ ਰਹਿਣ ਤਿਆਰ, ਮੌਸਮ ਨੂੰ ਲੈ ਕੇ ਜਾਰੀ ਹੋਇਆ ਨਵਾਂ ਅਲਰਟ
ਮੰਡ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਘਰ ਦੇ ਬਾਹਰ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਗਈ ਤਾਂ ਉਹ ਪੂਰੇ ਪਰਿਵਾਰ ਸਮੇਤ ਭੁੱਖ ਹੜਤਾਲ ’ਤੇ ਬੈਠ ਜਾਣਗੇ। ਦਰਅਸਲ ਮੰਡ ਪਹਿਲਾ ਹੀ ਕਹਿ ਚੁੱਕੇ ਹਨ ਕਿ ਉਨ੍ਹਾਂ ਦਾ ਕਾਰੋਬਾਰ ਖ਼ਰਾਬ ਹੋ ਰਿਹਾ ਹੈ, ਜਿਸ ਕਾਰਨ ਘਰ ’ਚ ਆਰਥਿਕ ਸਥਿਤੀ ਕਾਫੀ ਖ਼ਰਾਬ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ 2 ਉੱਚ ਅਧਿਕਾਰੀ ਗ੍ਰਿਫ਼ਤਾਰ
ਉਨ੍ਹਾਂ ਨੇ ਕਿਹਾ ਕਿ ਕੰਟਰੋਲ ਰੂਮ ਅਤੇ ਉੱਚ ਅਧਿਕਾਰੀਆਂ ਨੂੰ ਫੋਨ ਕਰ ਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਬੁਖ਼ਾਰ ਹੈ ਤਾਂ ਅਧਿਕਾਰੀ ਡਾਕਟਰ ਘਰ ਬੁਲਾਉਣ ਦੀਆਂ ਗੱਲਾਂ ਕਰ ਰਹੇ ਹਨ। ਮੰਡ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ’ਚ ਇਸ ਤਰ੍ਹਾਂ ਦਾ ਬਦਲਾਅ ਨਾ ਲਿਆਂਦਾ ਜਾਵੇ ਕਿ ਇਕ ਵਿਅਕਤੀ ਇੰਨੇ ਦਿਨਾਂ ਤੱਕ ਧਮਕੀਆਂ ਦੇ ਡਰ ਨਾਲ ਘਰ ’ਚ ਕੈਦ ਰਹੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਹਿਬਲ ਇਨਸਾਫ਼ ਮੋਰਚੇ 'ਤੇ ਪਹੁੰਚੇ ਸੁਖਪਾਲ ਖਹਿਰਾ, ਮੰਗਿਆ ਕੁਲਤਾਰ ਸੰਧਵਾਂ ਦਾ ਅਸਤੀਫ਼ਾ
NEXT STORY