ਲੁਧਿਆਣਾ (ਰਾਜ) : ਪੁਰਾਣੀ ਰੰਜਿਸ਼ ਕਾਰਨ ਟਿੱਬਾ ਰੋਡ ਦੇ ਸੁਤੰਤਰ ਨਗਰ ’ਚ ਰਹਿਣ ਵਾਲੇ ਕਾਂਗਰਸ ਪਾਰਟੀ ਦੇ ਵਾਰਡ ਪ੍ਰਧਾਨ ਮੰਗਤ ਰਾਏ ਨੂੰ ਕੁੱਟ-ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਮੰਗਤ ਰਾਏ ਵਾਰਡ ਨੰਬਰ-12 ਦਾ ਪ੍ਰਧਾਨ ਸੀ। ਜਦ ਉਹ ਘਰ ਕੋਲ ਹੀ ਨਿਰਮਾਣ ਅਧੀਨ ਬਿਲਡਿੰਗ ਕੋਲ ਬੈਠਾ ਹੋਇਆ ਸੀ ਤਾਂ ਮੁਲਜ਼ਮਾਂ ਨੇ ਸਾਥੀਆਂ ਨਾਲ ਮਿਲ ਕੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸੂਚਨਾ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਵਿਧਾਇਕ ਸੰਜੇ ਤਲਵਾੜ ਵੀ ਮੌਕੇ ’ਤੇ ਪੁੱਜ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਚਿੱਪ ਵਾਲੇ ਬਿਜਲੀ ਮੀਟਰਾਂ 'ਤੇ ਕਿਸਾਨਾਂ ਦਾ ਭਾਰੀ ਹੰਗਾਮਾ, ਉਖਾੜ ਕੇ ਸਪਲਾਈ ਲਈ ਜੋੜੀਆਂ ਸਿੱਧੀਆਂ ਤਾਰਾਂ
ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਈ। ਇਸ ਮਾਮਲੇ ’ਚ ਥਾਣਾ ਡਾਬਾ ਵਿਚ ਅਕਾਲੀ ਨੇਤਾ ਪਰਮਜੀਤ ਸਿੰਘ ਉਰਫ਼ ਪੰਮਾ, ਸੁਮਿਤ ਅਰੋੜਾ, ਰਣਜੀਤ ਬਜਾਜ ਸਮੇਤ ਅੱਧਾ ਦਰਜਨ ਲੋਕਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮੰਗਤ ਰਾਏ ਕਾਂਗਰਸ ਪਾਰਟੀ ਤੋਂ ਵਾਰਡ ਨੰਬਰ-12 ਦੇ ਪ੍ਰਧਾਨ ਸੀ। ਉਸ ਦਾ ਅਕਾਲੀ ਨੇਤਾ ਪਰਮਜੀਤ ਸਿੰਘ ਪੰਮਾ ਅਤੇ ਉਸ ਦੇ ਸਾਥੀਆਂ ਨਾਲ ਝਗੜਾ ਚੱਲ ਰਿਹਾ ਸੀ। ਪਹਿਲਾਂ ਵੀ ਮੁਲਜ਼ਮਾਂ ਨੇ ਮੰਗਤ ਨਾਲ ਕੁੱਟਮਾਰ ਕੀਤੀ ਸੀ, ਜਿਸ ਦੀ ਸ਼ਿਕਾਇਤ ਅਧਿਕਾਰੀਆਂ ਕੋਲ ਚੱਲ ਰਹੀ ਹੈ। ਐਤਵਾਰ ਦੀ ਸ਼ਾਮ ਨੂੰ ਮੰਗਤ ਰਾਏ ਇਲਾਕੇ ’ਚ ਬਣ ਰਹੇ ਮੰਦਰ ਦੀ ਨਿਰਮਾਣ ਅਧੀਨ ਬਿਲਡਿੰਗ ਦੇ ਬਾਹਰ ਬੈਠਾ ਸੀ।
ਇਹ ਵੀ ਪੜ੍ਹੋ : ਗੰਨਮੈਨ ਤੋਂ ਬੈਂਕ ਦਾ ਸਫ਼ਰ ਸ਼ੁਰੂ ਕਰਨ ਵਾਲਾ ਬਣਿਆ 'ਮੈਨੇਜਰ', ਮਿਹਨਤ ਤੇ ਲਗਨ ਦੀ ਸਭ ਨੇ ਕੀਤੀ ਤਾਰੀਫ਼
ਇਸ ਦੌਰਾਨ ਪਰਮਜੀਤ ਸਿੰਘ ਪੰਮਾ ਆਪਣੇ ਸਾਥੀਆਂ ਨਾਲ ਉੱਥੇ ਆਇਆ। ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਵਿਚ ਫਿਰ ਬਹਿਸ ਹੋ ਗਈ। ਇਸ ਦੌਰਾਨ ਪੰਮੇ ਦੇ ਕੁੱਝ ਸਾਥੀ ਵੀ ਡੰਡੇ ਅਤੇ ਲਾਠੀਆਂ ਲੈ ਕੇ ਪੁੱਜ ਗਏ। ਉਨ੍ਹਾਂ ਨੇ ਮੰਗਤ ਰਾਏ ’ਤੇ ਹਮਲਾ ਕਰ ਦਿੱਤਾ ਅਤੇ ਬਾਅਦ ’ਚ ਉਸ ਦਾ ਮੋਟਰਸਾਈਕਲ ਵੀ ਤੋੜ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮ ਉਥੋਂ ਫ਼ਰਾਰ ਹੋ ਗਏ। ਲੋਕਾਂ ਨੇ ਜ਼ਖਮੀ ਮੰਗਤ ਨੂੰ ਚੁੱਕਿਆ ਅਤੇ ਸੀ. ਐੱਮ. ਸੀ. ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਅਕਾਲੀ ਆਗੂ 'ਬਿਕਰਮ ਮਜੀਠੀਆ' ਦੀ ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਇਲਾਕੇ ’ਚ ਮਾਹੌਲ ਹੋਇਆ ਤਣਾਅਪੂਰਨ
ਵਾਰਡ ਪ੍ਰਧਾਨ ਦੀ ਮੌਤ ਦੀ ਖ਼ਬਰ ਅੱਗ ਵਾਂਗ ਇਲਾਕੇ ’ਚ ਫੈਲ ਗਈ, ਜਿਸ ਤੋਂ ਬਾਅਦ ਸਾਰੇ ਕਾਂਗਰਸੀ ਅਤੇ ਸਾਬਕਾ ਵਿਧਾਇਕ ਵੀ ਮੌਕੇ ’ਤੇ ਪੁੱਜ ਗਏ। ਇਲਾਕੇ ਦੇ ਲੋਕ ਵੀ ਇਕੱਠੇ ਹੋ ਗਏ ਸਨ। ਇਲਾਕੇ ਵਿਚ ਮਾਹੌਲ ਤਣਾਅਪੂਰਨ ਸੀ ਅਤੇ ਇਲਾਕੇ ਦੇ ਲੋਕ ਵੀ ਕਾਫੀ ਗੁੱਸਾ ਸੀ। ਮਾਹੌਲ ਤਣਾਅਪੂਰਨ ਦੇਖ ਪੁਲਸ ਨੇ ਹੋਰ ਫੋਰਸ ਮੰਗਵਾਈ ਅਤੇ ਇਲਾਕੇ ਨੂੰ ਪੁਲਸ ਛਾਉਣੀ ’ਚ ਤਬਦੀਲ ਕਰ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : ਅਕਾਲੀ ਆਗੂ 'ਬਿਕਰਮ ਮਜੀਠੀਆ' ਦੀ ਸੁਪਰੀਮ ਕੋਰਟ 'ਚ ਸੁਣਵਾਈ ਅੱਜ
NEXT STORY