ਜਲੰਧਰ (ਚੋਪੜਾ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਹੈਨਰੀ ਤੇ ਵਿਧਾਇਕ ਬਾਵਾ ਹੈਨਰੀ ਦੀ ਰਿਹਾਇਸ਼ ’ਤੇ ਪ੍ਰਦੇਸ਼ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਰਾਜਾ ਵੜਿੰਗ ਪਹੁੰਚੇ। ਇਸ ਦੌਰਾਨ ਅਵਤਾਰ ਹੈਨਰੀ ਪਰਿਵਾਰ ਨੇ ਉਕਤ ਆਗੂਆਂ ਦਾ ਸਵਾਗਤ ਕੀਤਾ ਅਤੇ ਐੱਮ.ਪੀ. ਰਾਜਾ ਵੜਿੰਗ ਨੂੰ ਜਿੱਤ ਦੀ ਵਧਾਈ ਦਿੱਤੀ।
ਅਵਤਾਰ ਹੈਨਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਇਕ ਵਾਰ ਫਿਰ ਕਾਂਗਰਸ ਵਿਚ ਆਪਣਾ ਭਵਿੱਖ ਦੇਖ ਰਹੇ ਹਨ। ਦੇਵੇਂਦਰ ਯਾਦਵ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਹੈਨਰੀ ਪਰਿਵਾਰ ਨੇ ਸਾਲਾਂ ਤੱਕ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਹੈ ਅਤੇ ਅਵਤਾਰ ਹੈਨਰੀ ਵਰਗੇ ਜੁਝਾਰੂ ਆਗੂ ਪੰਜਾਬ ਵਿਚ ਘੱਟ ਹੀ ਮਿਲਦੇ ਹਨ। ਉਨ੍ਹਾਂ ਕਿਹਾ ਕਿ ਵੱਡੇ ਹੈਨਰੀ ਦੋਆਬੇ ਵਿਚ ਕਾਂਗਰਸ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹ ਪਾਰਟੀ ਦੇ ਸਤਿਕਾਰਤ ਆਗੂ ਹਨ।
ਇਹ ਵੀ ਪੜ੍ਹੋ- ਹੀਟਵੇਵ ਨੇ ਰੋਕੀ ਤੇਜ਼ ਰਫ਼ਤਾਰ ਜ਼ਿੰਦਗੀ, ਇਨਸਾਨ ਤਾਂ ਕੀ, ਪਸ਼ੂ-ਪੰਛੀ ਵੀ ਹੋਏ ਹਾਲੋ-ਬੇਹਾਲ
ਇਸ ਮੌਕੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਕੈਪਟਨ ਸੰਦੀਪ ਸੰਧੂ, ਲਾਡੀ ਸ਼ੇਰੋਵਾਲੀਆ, ਸੋਨੂੰ ਢੇਸੀ ਤੇ ਹੋਰ ਆਗੂ ਵੀ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੀਟਵੇਵ ਨੇ ਰੋਕੀ ਤੇਜ਼ ਰਫ਼ਤਾਰ ਜ਼ਿੰਦਗੀ, ਇਨਸਾਨ ਤਾਂ ਕੀ, ਪਸ਼ੂ-ਪੰਛੀ ਵੀ ਹੋਏ ਹਾਲੋ-ਬੇਹਾਲ
NEXT STORY