ਲੁਧਿਆਣਾ (ਰਿੰਕੂ) : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਚੇਅਰਮੈਨ ਸਮੇਂ ਸਿੰਘ ਬਿਰਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਾਲਮੀਕ ਸਮਾਜ ਦੇ ਵਰਕਰਾਂ ਨੂੰ ਕਾਂਗਰਸ ਪਾਰਟੀ ਦਾ ਮਾਣ-ਸਨਮਾਨ ਨਾ ਮਿਲਣ ਕਾਰਨ ਉਨ੍ਹਾਂ ਨੇ ਅਸਤੀਫ਼ਾ ਦਿੱਤਾ ਹੈ। ਗੱਲ ਕਰਦਿਆਂ ਬਿਰਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਭੇਜ ਦਿੱਤਾ ਹੈ। ਪਿਛਲੇ 45 ਸਾਲਾਂ ਤੋਂ ਬਤੌਰ ਵਰਕਰ ਹੋਣ ਦੇ ਨਾਂ ’ਤੇ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਹੈ।
ਜਦੋਂ 2017 ਵਿਚ ਕਾਂਗਰਸ ਸਰਕਾਰ ਬਣੀ ਤਾਂ 15 ਸਾਲ ਵਾਲਮੀਕ ਸਮਾਜ ਦੇ ਵਰਕਰ ਅਪਮਾਨਿਤ ਹੁੰਦੇ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਦੇਸ਼ ਭਗਤਾਂ ਦੀ ਪਾਰਟੀ ਕਿਹਾ ਜਾਂਦਾ ਸੀ, ਜਿਸ ਦੀ ਕਮਾਨ ਹੁਣ ਚਾਪਲੂਸਾਂ ਦੇ ਹੱਥਾਂ ਵਿਚ ਆਈ, ਇਹੀ ਵਜ੍ਹਾ ਹੈ ਕਿ ਅੱਜ ਪੂਰੇ ਦੇਸ਼ ਵਿਚ ਕਾਂਗਰਸ ਨੂੰ ਹਰ ਰਾਜ ਵਿਚ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਿਆਹ ਦਾ ਝਾਂਸਾ ਦੇ ਕੇ ਬਣਾਉਂਦਾ ਰਿਹਾ ਸਰੀਰਕ ਸਬੰਧ, ਗਰਭਵਤੀ ਹੋਣ ’ਤੇ ਵਿਆਹ ਤੋਂ ਮੁੱਕਰਿਆ
NEXT STORY