ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਆਰਿਫ ਕੇ ਅਧੀਨ ਪੈਂਦੇ ਇਲਾਕੇ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀ ਚੱਲਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਗੋਲੀਬਾਰੀ ਦੌਰਾਨ ਪਿੰਡ ਰੁਕਨੇ ਵਾਲਾ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਪਰਮਜੀਤ ਸਿੰਘ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਜ਼ਖ਼ਮੀ ਪਰਮਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਵੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਗੋਲੀਬਾਰੀ ਦੇ ਪੂਰੇ ਕਾਰਨਾਂ ਅਤੇ ਇਸ 'ਚ ਸ਼ਾਮਲ ਹੋਰ ਵਿਅਕਤੀਆਂ ਸਬੰਧੀ ਪੁਲਸ ਵੱਲੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
10 ਦਿਨਾਂ ਦੇ ਅੰਦਰ IAS ਕੰਵਲਪ੍ਰੀਤ ਬਰਾੜ ED ਦਫ਼ਤਰ ਦੂਜੀ ਵਾਰ ਹੋਈ ਪੇਸ਼
NEXT STORY