ਜਲੰਧਰ/ਚੰਡੀਗੜ੍ਹ (ਵਿਸ਼ੇਸ਼)-ਸਾਬਕਾ ਉੱਪ-ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ’ਚ ਵਿਗੜਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਸੂਬਾ ਅੱਜ ਗੈਂਗਸਟਰਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ ਅਤੇ ਆਪ੍ਰੇਸ਼ਨ ਪ੍ਰਹਾਰ ਦੇ ਬਾਵਜੂਦ ਅਪਰਾਧ ਵਧ ਰਹੇ ਹਨ।
ਇਹ ਵੀ ਪੜ੍ਹੋ: 'ਪੰਜਾਬ ਕੇਸਰੀ ਗਰੁੱਪ' ਮਾਨ ਸਰਕਾਰ ਦੀ ਕਾਰਵਾਈ ਅੱਗੇ ਝੁਕਣ ਵਾਲਾ ਨਹੀਂ : ਮਨੋਰੰਜਨ ਕਾਲੀਆ
ਰੰਧਾਵਾ ਨੇ ਕਿਹਾ ਕਿ ਦਿਨ-ਦਿਹਾੜੇ ਕਤਲ ਦੀਆਂ ਵਾਰਦਾਤਾਂ, ਗੋਲ਼ੀਆਂ ਚੱਲਣਾ, ਲੁੱਟਖੋਹ ਅਤੇ ਫ਼ਿਰੌਤੀ ਆਮ ਹੋ ਗਈ ਹੈ, ਜਿਸ ਨਾਲ ਜਨਤਾ ਡਰ ਦੇ ਮਾਹੌਲ ਵਿਚ ਹੈ। ਉਨ੍ਹਾਂ ਦੋਸ਼ ਲਾਇਆ ਕਿ 'ਆਪ' ਸਰਕਾਰ ਹਾਲਾਤ ਸੰਭਾਲਣ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਮਝ ਨਹੀਂ ਆ ਰਹੀ ਕਿ ਆਪ੍ਰੇਸ਼ਨ ਪ੍ਰਹਾਰ 'ਆਪ' ਸਰਕਾਰ ਨੇ ਸ਼ੁਰੂ ਕੀਤਾ ਹੈ ਜਾਂ ਫਿਰ ਗੈਂਗਸਟਰਾਂ ਨੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤਾਂ ਜੋ ਪੰਜਾਬ ਫਿਰ ਤੋਂ ਸੁਰੱਖਿਅਤ ਬਣ ਸਕੇ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਹਾਈਵੇ 'ਤੇ ਭਿਆਨਕ ਮੰਜ਼ਰ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ
NEXT STORY