ਚੰਡੀਗੜ੍ਹ (ਸ਼ਰਮਾ)- ਪੰਜਾਬ ਭਾਜਪਾ ਨੇ ਕਾਂਗਰਸੀ ਨੇਤਾਵਾਂ ਦੀ ਸਰਪ੍ਰਸਤੀ ਹੇਠ ਨਸ਼ਾ ਅਤੇ ਸ਼ਰਾਬ ਮਾਫੀਆ ਦੇ ਮਜਬੂਤ ਹੋਣ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੂਬੇ ਵਿਚ ਮਾਫੀਆ ਕਾਂਗਰਸੀ ਨੇਤਾਵਾਂ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ।
ਸੂਬਾ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਖੇਮਕਰਨ ਨੇੜੇ ਪਿੰਡ ਦਿਆਲਪੁਰਾ ਵਿਚ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ’ਚ ਸੱਤਾਧਾਰੀ ਕਾਂਗਰਸੀ ਨੇਤਾਵਾਂ ਦੀ ਸਰਪ੍ਰਸਤੀ ਸਪੱਸ਼ਟ ਤੌਰ ’ਤੇ ਦਰਸਾਉਂਦੀ ਹੈ, ਜਿਸ ਵਿਚ ਕਾਂਗਰਸੀ ਵਿਧਾਇਕ ਦਾ ਨਜ਼ਦੀਕੀ ਇਕ ਪੰਚ ਵੀ ਮੁਲਜ਼ਮ ਹੈ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੁਲਸ ਨੂੰ ਅਜਿਹੀਆਂ ਘਟਨਾਵਾਂ ’ਚ ਸ਼ਾਮਲ ਸਿਆਸੀ ਆਗੂਆਂ ਨੂੰ ਫੜਣਾ ਚਾਹੀਦਾ ਹੈ।
ਮੁੱਖ ਮੰਤਰੀ ਵਲੋਂ ਕੇਂਦਰ ਨੂੰ ਪੰਜਾਬ ਲਈ ਵੈਕਸੀਨ ਦਾ ਕੋਟਾ ਵਧਾਉਣ ਦੀ ਮੁੜ ਮੰਗ
NEXT STORY