ਚੰਡੀਗੜ੍ਹ (ਵਿਨੈ): ਜਲੰਧਰ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਕਾਂਗਰਸ ’ਚ ਨਵੀਂ ਊਰਜਾ ਭਰ ਗਈ ਹੈ। ਪੰਜਾਬ ਕਾਂਗਰਸ ਦੇ ਸਾਰੇ ਸੀਨੀਅਰ ਆਗੂਆਂ ਨੇ ਆਪੋ-ਆਪਣੇ ਹਲਕਿਆਂ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਵੇਂ ਕਾਂਗਰਸੀ ਆਗੂ ਇਨ੍ਹਾਂ ਮੀਟਿੰਗਾਂ ਨੂੰ ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਮਹਿਜ਼ ਧੰਨਵਾਦੀ ਮੀਟਿੰਗ ਦੱਸ ਰਹੇ ਹਨ ਪਰ ਸੱਚਾਈ ਇਸ ਦੇ ਉਲਟ ਹੈ। ਦਰਅਸਲ ਕਾਂਗਰਸ ਨੇ ਆਉਣ ਵਾਲੇ ਸਮੇਂ ਵਿਚ ਹੋਣ ਵਾਲੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬੇਸ਼ੱਕ ਇਨ੍ਹਾਂ ਚੋਣਾਂ ਵਿਚ ਜਿੱਤਣ ਜਾਂ ਹਾਰਨ ਨਾਲ ਕਿਸੇ ਵੀ ਪਾਰਟੀ ਨੂੰ ਕੋਈ ਫਾਇਦਾ ਨਹੀਂ ਹੈ ਪਰ ਜਿਹੜੀ ਪਾਰਟੀ ਇਨ੍ਹਾਂ ਚੋਣਾਂ ਵਿਚ ਜਿੱਤੇਗੀ, ਉਸ ਪਾਰਟੀ ਲਈ ਪੰਜਾਬ ਦੀਆਂ ਚਾਰ ਨਿਗਮ ਅਤੇ 41 ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਜਿੱਤਣਾ ਆਸਾਨ ਹੋ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਰਾਤ ਹੁੰਦੇ ਹੀ ਬੱਸ ਸਟੈਂਡ ਨੇੜੇ ਸ਼ੁਰੂ ਹੋ ਜਾਂਦਾ ਹੈ ਜਿਸਮਫਰੋਸ਼ੀ ਦਾ ਧੰਦਾ, ਪੜਤਾਲ 'ਚ ਹੋਏ ਵੱਡੇ ਖ਼ੁਲਾਸੇ
ਇਸ ਸਬੰਧੀ ਕੈਪਟਨ ਸੰਦੀਪ ਸੰਧੂ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਨਿਗਮ ਚੋਣਾਂ ਲਈ ਫਿਲਹਾਲ ਕੋਈ ਤਿਆਰੀ ਨਹੀਂ ਕਰ ਰਹੀ ਹੈ। ਪਰ ਕਾਂਗਰਸ ਪੂਰੀ ਤਿਆਰੀ ਨਾਲ ਉਪ ਚੋਣਾਂ ਵਿਚ ਉਤਰੇਗੀ। ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਪੰਜਾਬ ਵਿਚ ਆਪਣੀ ਮੌਜੂਦਗੀ ਦਰਜ ਕਰਵਾਈ ਹੈ। ਇਸ ਕਾਰਨ ਕਾਂਗਰਸ ਪਾਰਟੀ ਦਾ ਡਰ ਦੂਜੀਆਂ ਸਿਆਸੀ ਪਾਰਟੀਆਂ ਵਿਚ ਸਾਫ਼ ਦੇਖਿਆ ਜਾ ਸਕਦਾ ਹੈ। ਜਲੰਧਰ ਜ਼ਿਮਨੀ ਚੋਣ ਵਿਚ ਵੀ ਪੰਜਾਬ ਦੇ ਲੋਕਾਂ ਨੇ ਮੌਜੂਦਾ ਸਰਕਾਰ ਦੀ ਕਾਰਜਸ਼ੈਲੀ ਕਾਰਨ ਇਹ ਬੇਚੈਨੀ ਮਹਿਸੂਸ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਐਕਸ਼ਨ ਮੋਡ 'ਚ ਕਿਸਾਨ! ਕਰ ਦਿੱਤਾ ਅਗਲੀ ਰਣਨੀਤੀ ਦਾ ਐਲਾਨ
ਦੂਜੇ ਪਾਸੇ ਗਿੱਦੜਵਾਹਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਆਪਣੇ ਸਮੂਹ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਸਾਰਿਆਂ ਦਾ ਜਲੰਧਰ ਜ਼ਿਮਨੀ ਚੋਣ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਆਉਣ ਵਾਲੀ ਗਿੱਦੜਵਾਹਾ ਜ਼ਿਮਨੀ ਚੋਣ ਲਈ ਹੁਣ ਤੋਂ ਹੀ ਇਕਜੁੱਟ ਹੋਣ ਦਾ ਸੰਦੇਸ਼ ਵੀ ਦਿੱਤਾ। ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਸੀਨੀਅਰ ਕਾਂਗਰਸੀ ਆਗੂ ਵਿਜੇਇੰਦਰ ਸਿੰਗਲਾ ਨੇ ਆਪਣੇ ਵਰਕਰਾਂ ਨਾਲ ਅਹਿਮ ਮੀਟਿੰਗ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਮਹੱਤਵਪੂਰਨ ਗੱਲਾਂ ਵਰਕਰਾਂ ਨਾਲ ਸਾਂਝੀਆਂ ਕੀਤੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸ਼ਰਾਬ ਕਿੰਗ ਦੇ ਘਰ ਅਤੇ ਟਿਕਾਣਿਆਂ 'ਤੇ ਰੇਡ, ਤੜਕਸਾਰ ਪਹੁੰਚੀਆਂ ਈ. ਡੀ. ਦੀਆਂ ਟੀਮਾਂ
NEXT STORY