ਅੰਮ੍ਰਿਤਸਰ- ਅੰਮ੍ਰਿਤਸਰ ਦੇ ਕਾਂਗਰਸ ਭਵਨ ਵਿੱਚ ਕਾਂਗਰਸੀ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਗਿਆ। ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਮੰਤਰੀ ਅਨਿਲ ਜੋਸ਼ੀ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੌਰਭ ਮਦਾਨ ਉਰਫ਼ ਮਿੱਠੂ ਮਦਾਨ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਰਹੇ।
ਇਹ ਵੀ ਪੜ੍ਹੋ- ਪੰਜਾਬ: ਨਿਹੰਗ ਬਾਣੇ 'ਚ ਆਏ ਬੰਦੇ ਲੁੱਟ ਕੇ ਲੈ ਗਏ 3,00,00, 000 ਦਾ ਕੈਸ਼
ਪ੍ਰੈਸ ਕਾਨਫਰੰਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਦੇਸ਼ਾਂ ਮੁਤਾਬਕ ਇਹ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਆਏ ਕਰੀਬ ਚਾਰ ਸਾਲ ਹੋ ਚੁੱਕੇ ਹਨ, ਪਰ ਲੋਕਾਂ ਨਾਲ ਕੀਤੇ ਜ਼ਿਆਦਾਤਰ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੌਰਾਨ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅੱਜ ਤੱਕ ਇਹ ਯੋਜਨਾ ਲਾਗੂ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ
ਔਜਲਾ ਨੇ ਕਿਹਾ ਕਿ ਜੇ ਸਰਕਾਰ ਹੁਣ ਇਹ ਰਕਮ ਦੇਣ ਦੀ ਗੱਲ ਕਰਦੀ ਹੈ ਤਾਂ ਸਭ ਤੋਂ ਪਹਿਲਾਂ ਚਾਰ ਸਾਲਾਂ ਦੇ ਬਕਾਇਆ 48 ਹਜ਼ਾਰ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਏ ਜਾਣ ਅਤੇ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਮਾਫ਼ੀ ਮੰਗੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਬਜਟ ਨੂੰ ਸਰਪਲਸ ਕਰਨ ਦੇ ਵਾਅਦੇ ਕੀਤੇ ਸਨ, ਪਰ ਹਕੀਕਤ ਇਹ ਹੈ ਕਿ ਪੰਜਾਬ ‘ਤੇ ਕਰਜ਼ਾ ਲਗਾਤਾਰ ਵੱਧਦਾ ਜਾ ਰਿਹਾ ਹੈ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਹਜ਼ਾਰਾਂ ਕਰੋੜ ਰੁਪਏ ਇਸ਼ਤਿਹਾਰਬਾਜ਼ੀ ‘ਤੇ ਖਰਚ ਕੀਤੇ ਜਾ ਰਹੇ ਹਨ, ਜਦਕਿ ਇਹ ਰਕਮ ਸਕੂਲਾਂ, ਹਸਪਤਾਲਾਂ ਅਤੇ ਹੋਰ ਜਨਹਿਤ ਯੋਜਨਾਵਾਂ ‘ਤੇ ਲਗਾਈ ਜਾ ਸਕਦੀ ਸੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਬਦਮਾਸ਼ਾਂ ਅੱਗੇ ਗੋਡੇ ਟੇਕ ਦਿੱਤੇ, ਲੋਕ ਆਪਣੀ ਹਿਫਾਜ਼ਤ ਆਪ ਕਰਨ: ਸੁਖਜਿੰਦਰ ਰੰਧਾਵਾ
ਸਿੱਖਿਆ ਅਤੇ ਸਿਹਤ ਪ੍ਰਣਾਲੀ ਬਾਰੇ ਗੱਲ ਕਰਦਿਆਂ ਔਜਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਅਜੇ ਵੀ ਅਧਿਆਪਕਾਂ ਦੀ ਕਮੀ ਹੈ ਅਤੇ ਕਈ ਥਾਵਾਂ ‘ਤੇ ਪੱਕੇ ਪ੍ਰਿੰਸੀਪਲ ਤੱਕ ਤਾਇਨਾਤ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ “ਸਕੂਲ ਆਫ ਐਮੀਨੈਂਸ” ਦੇ ਨਾਂ ‘ਤੇ ਸਿਰਫ਼ ਇਸ਼ਤਿਹਾਰਬਾਜ਼ੀ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਇਸ ਤੋਂ ਵੱਖਰੀ ਹੈ।
ਇਹ ਵੀ ਪੜ੍ਹੋ- ਪੰਜਾਬ ਦਾ ਕਰਜ਼ਾ 4 ਲੱਖ ਕਰੋੜ ਪਾਰ, ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ
ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਵੀ ਗੰਭੀਰ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਤਲ, ਗੋਲੀਆਂ ਚੱਲਣ ਅਤੇ ਫ਼ਿਰੌਤੀ ਵਰਗੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਦਾਅਵਿਆਂ ਦੇ ਬਾਵਜੂਦ ਸਰਕਾਰੀ ਦਫ਼ਤਰਾਂ, ਕਚਹਿਰੀਆਂ ਅਤੇ ਥਾਣਿਆਂ ਵਿੱਚ ਲੋਕਾਂ ਦੇ ਕੰਮ ਬਿਨਾਂ ਰਿਸ਼ਵਤ ਦੇ ਨਹੀਂ ਹੋ ਰਹੇ। ਪ੍ਰੈਸ ਕਾਨਫਰੰਸ ਦੇ ਅੰਤ ਵਿੱਚ ਕਾਂਗਰਸੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਹਰ ਮੋਰਚੇ ‘ਤੇ ਨਾਕਾਮ ਰਹੀ ਹੈ ਅਤੇ ਲੋਕਾਂ ਨੂੰ ਹੁਣ ਸਚੇਤ ਹੋ ਕੇ ਭਵਿੱਖ ਵਿੱਚ ਲੋਕ ਪੱਖੀ ਸਰਕਾਰ ਚੁਣਨੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦੁਆਰੇ ਮੱਥਾ ਟੇਕਣ ਗਏ ਬੰਦੇ ਦੀ ਐਕਟਿਵਾ ਚੋਰੀ, ਅੱਧੇ ਘੰਟੇ 'ਚ ਆਪੇ ਹੀ ਲੱਭ ਲਏ ਚੋਰ
NEXT STORY