ਸੁਲਤਾਨਪੁਰ ਲੋਧੀ (ਸੋਢੀ)— ਅਕਾਲੀ-ਭਾਜਪਾ ਸਰਕਾਰ ਸਮੇਂ ਹਰ ਪਾਸੇ ਗੁੰਡਾਗਰਦੀ ਦਾ ਬੋਲਬਾਲਾ ਸੀ, ਆਮ ਵਿਅਕਤੀ ਦੀ ਕੋਈ ਸੁਣਵਾਈ ਨਹੀਂ ਹੁੰਦੀ ਸੀ। ਅਕਾਲੀ ਦਲ ਦੇ ਜਥੇਦਾਰ ਥਾਣੇ ਚਲਾ ਰਹੇ ਸੀ, ਲੁੱਟਾਂ-ਖੋਹਾਂ, ਚੋਰੀਆਂ ਡਾਕੇ, ਅਗਵਾ ਕਾਂਡ ਆਦਿ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਸਨ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਲਗਾਤਾਰ ਦੱਸ ਸਾਲ ਦਾ ਸੰਤਾਪ ਹੰਢਾਉਣਾ ਪਿਆ ਤੇ ਦਸ ਸਾਲਾਂ ਬਾਅਦ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਗੁੱਡਾਗਰਦੀ ਨੂੰ ਨੱਥ ਪਈ ਹੈ, ਜਿਸ ਕਾਰਨ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਰਾਜ 'ਚ ਖੁਸ਼ ਹਨ। ਇਹ ਪ੍ਰਗਟਾਵਾ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਮੌਜੂਦਗੀ 'ਚ ਕਾਂਗਰਸ ਆਗੂ ਮਨਜੀਤ ਸਿੰਘ ਥਿੰਦ ਸਰਪੰਚ ਮੁਹਾਬਲੀਪੁਰ, ਸਤਿੰਦਰ ਸਿੰਘ ਚੀਮਾ ਰਿਟਾਇਰਡ ਪੰਚਾਇਤ ਅਫਸਰ ਦਫਤਰ ਇੰਚਾਰਜ ਕਾਂਗਰਸ ਸੁਲਤਾਨਪੁਰ, ਗੁਰਮੇਜ ਸਿੰਘ ਰਾਜੂ ਢਿੱਲੋਂ ਸੀਨੀਅਰ ਮੀਤ ਪ੍ਰਧਾਨ ਜ਼ਿਲਾ ਕਾਂਗਰਸ ਅਤੇ ਨਰਿੰਦਰ ਸਿੰਘ ਜੈਨਪੁਰੀ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਆਦਿ ਕਾਂਗਰਸ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸਤਿੰਦਰ ਸਿੰਘ ਚੀਮਾ ਨੇ ਕਿਹਾ ਕਿ ਜਿਸ ਪਾਰਦਰਸ਼ੀ ਤੇ ਸੰਚਾਰੂ ਢੰਗ ਨਾਲ ਕੈਪਟਨ ਸਰਕਾਰ ਵੱਲੋਂ ਪੰਜਾਬ ਦੀ ਭਲਾਈ ਲਈ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ, ਉਸ ਨਾਲ ਪੰਜਾਬ 'ਚ ਕਾਨੂੰਨ ਦਾ ਰਾਜ ਮੁੜ ਤੋਂ ਸਥਾਪਤ ਹੋਇਆ ਹੈ, ਜਿਸ ਕਰਕੇ ਲੋਕਾਂ ਨੂੰ ਸਰਕਾਰ ਤੋਂ ਕਾਫੀ ਆਸਾਂ ਹਨ ਤੇ ਲੋਕ ਕੈਪਟਨ ਅਮਰਿੰਦਰ ਸਿੰਘ ਦੁਆਰਾ ਹੁਣ ਤਕ ਲਏ ਫੈਸਲਿਆਂ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ।
ਬਠਿੰਡਾ : ਵਿੱਤ ਮੰਤਰੀ ਦਾ ਰਸਤਾ ਰੋਕ ਕੇ ਥਰਮਲ ਕਰਮਚਾਰੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
NEXT STORY